ਚੰਡੀਗੜ੍ਹ ‘ਚ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਸਿੱਧੂ ਤੇ ਬਰਿੰਦਰ ਢਿੱਲੋਂ ‘ਚ ਇਮਾਨਦਾਰੀ ਦੇ ਮੁੱਦੇ ਨੂੰ ਲੈ ਕੇ ਹੋਈ ਬਹਿਸ

TeamGlobalPunjab
2 Min Read

ਚੰਡੀਗੜ੍ਹ: ਕਾਂਗਰਸ ਵੱਲੋਂ ਵੱਧਦੀ ਮਹਿੰਗਾਈ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਚੰਡੀਗੜ੍ਹ ਦੇ ਕਾਂਗਰਸ ਭਵਨ ਵਿੱਚ ਸਿੱਧੂ ਅਤੇ ਕਈ ਕਾਂਗਰਸੀਆਂ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸਿੱਧੂ ਅਤੇ ਬਰਿੰਦਰ ਢਿੱਲੋਂ ਵਿਚਾਲੇ ਬਹਿਸ ਹੋ ਗਈ।

ਮਹਿੰਗਾਈ ਖ਼ਿਲਾਫ਼ ਇਸ ਪ੍ਰਦਰਸ਼ਨ ਵਿੱਚ ਨਵਜੋਤ ਸਿੰਘ ਸਿੱਧੂ, ਬਰਿੰਦਰ ਸਿੰਘ ਢਿੱਲੋਂ ਅਤੇ ਰਾਜਾ ਵੜਿੰਗ ਸਣੇ ਹੋਰ ਕਈ ਆਗੂ ਮੌਜੂਦ ਸਨ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਇਮਾਨਦਾਰ ਹਨ ਜਦ ਕਿ ਕਾਂਗਰਸ ਦੇ ਵਿੱਚ ਹੀ ਕੁੱਝ ਲੀਡਰ ਹਨ ਜੋ ਬੇਈਮਾਨ ਹਨ। ਜਿਸ ਤੋਂ ਬਾਅਦ ਬਰਿੰਦਰ ਸਿੰਘ ਢਿੱਲੋਂ ਭੜਕ ਗਏ ਅਤੇ ਉਨ੍ਹਾਂ ਕਿਹਾ ਕਿ ਪਹਿਲਾ ਤੁਸੀ ਨਾਮ ਦੱਸੋ ਕਿ ਕਿਹੜੇ ਉਹ ਆਗੂ ਹਨ ਜਿਨ੍ਹਾਂ ਨੂੰ ਤੁਸੀ ਬੇਈਮਾਨ ਕਹਿ ਰਹੇ ਹੋ। ਇਸ ਦੌਰਾਨ ਕਾਂਗਰਸ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੋਵਾਂ ਦੇ ਸਮਰੱਥਕ ਨਾਅਰੇਬਾਜ਼ੀ ਕਰਨ ਲੱਗ ਗਏ।

ਪੰਜਾਬ ਕਾਂਗਰਸ ਵੱਲੋਂ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਮਹਿੰਗਾਈ ਦੇ ਖਿਲਾਫ ਰੋਸ ਪ੍ਰਦਰਸ਼ਨ ਦੇ ਲਈ ਚੰਡੀਗੜ੍ਹ ਵਿਖੇ ਇੱਕਠੇ ਹੋਏ ਉੱਥੇ ਹੀ ਦੂਜੇ ਪਾਸੇ ਇਸ ਦੌਰਾਨ ਪੰਜਾਬ ਕਾਂਗਰਸ ਦਾ ਕਲੇਸ਼ ਖੁੱਲ੍ਹ ਕੇ ਸਾਹਮਣੇ ਆਇਆ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment