ਲਾਂਘਾ ਖੁੱਲ੍ਹਣ ਵਿੱਚ ਸਿੱਧੂ ਦਾ ਕੋਈ ਰੋਲ ਨਹੀਂ : ਪ੍ਰਕਾਸ਼ ਸਿੰਘ ਬਾਦਲ

TeamGlobalPunjab
1 Min Read

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਲ੍ਹ ਲਾਂਘਾ ਖੁੱਲ੍ਹਣ ਜਾ ਰਿਹਾ ਹੈ ਅਤੇ ਇਸ ਦਾ ਸਿਹਰਾ ਲੋਕਾਂ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਸਿਰ ਸਜਾਇਆ ਜਾ ਰਿਹਾ ਹੈ। ਉੱਥੇ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਗੱਲ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਬਾਦਲ ਦਾ ਕਹਿਣਾ ਹੈ ਕਿ ਇਸ ਲਾਂਘੇ ਦੇ ਖੁੱਲ੍ਹਣ ਵਿੱਚ ਨਵਜੋਤ ਸਿੰਘ ਸਿੱਧੂ ਦਾ ਕੋਈ ਰੋਲ ਨਹੀਂ ਹੈ।

ਇੱਥੇ ਹੀ ਸਾਬਕਾ ਮੁੱਖ ਮੰਤਰੀ ਨੇ ਕਾਂਗਰਸ ਵੱਲੋਂ ਵੱਖਰੇ ਤੌਰ ‘ਤੇ ਲਗਾਈ ਜਾ ਰਹੀ ਸਟੇਜ਼ ਨੂੰ ਲੰਬੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ ਜਾਂਦੇ ਹਨ ਅਤੇ ਸਰਕਾਰ ਨੂੰ ਵੱਖਰੇ ਤੌਰ ‘ਤੇ  ਅਜਿਹਾ ਪ੍ਰੋਗਰਾਮ ਮਨਾਉਣ ਦੀ ਬਜਾਏ ਸ਼੍ਰੋਮਣੀ ਕਮੇਟੀ ਦਾ ਸਾਥ ਦੇਣਾ ਚਾਹੀਦਾ ਹੈ।

Share this Article
Leave a comment