ਬਾਦਲ ਨੇ ਕਾਂਗਰਸ ਅਤੇ `ਆਪ` ਨੂੰ ਲਿਆ ਲੰਮੇੇ ਹੱਥੀਂ, ਨਵਜੋਤ ਸਿੱਧੂ ਨੂੰ ਦੱਸਿਆ ਮਨੁੱਖੀ ਬੰਬ

TeamGlobalPunjab
2 Min Read

ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੇ ਵੱਖ-ਵੱਖ ਵਿਧਾਨਸਭਾ ਹਲਕਿਆਂ `ਚ ਚੌਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ‘ਚ ਸੰਗਰੂਰ ਦੇ ਭਵਾਨੀਗੜ੍ਹ ਵਿਖੇ ਚੋਣ ਪ੍ਰਚਾਰ ਲਈ ਪੁੱਜੇ ਸੁਖਬੀਰ ਬਾਦਲ ਨੇ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਨਾਲ-ਨਾਲ ਨਵਜੋਤ ਸਿੱਧੂ `ਤੇ ਤਿੱਖਾ ਹਮਲਾ ਬੋਲਿਆ।

ਉਨ੍ਹਾਂ ਨੇ ਕਾਂਗਰਸ ਅਤੇ ਆਪ ਨੂੰ ਲੰਮੇੇ ਹੱਥੀਂ ਲੈਂਦਿਆਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਹੁਣ ਖੇਡ ਖਤਮ ਹੋ ਗਈ ਹੈ, ਜਦਕਿ ਕੇਜਰੀਵਾਲ ਨੂੰ ਪੰਜਾਬ ਬਾਰੇ ਕੁੱਝ ਨਹੀਂ ਪਤਾ ਕਿਉਂਕਿ ਉਹ ਇਥੋਂ ਦਾ ਜੰਮਪਲ ਨਹੀਂ ਹੈ ਅਤੇ ਉਹ ਪੰਜਾਬ ਦਾ ਕੁੱਝ ਨਹੀਂ ਸੰਵਾਰ ਸਕਦਾ।

ਇਸ ਮੌਕੇ ਆਪਣੇ ਸੰਬੋਧਨ `ਚ ਸੁਖਬੀਰ ਬਾਦਲ ਨੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ `ਤੇ ਤਿੱਖਾ ਹਮਲਾ ਕੀਤਾ। ਨਵਜੋਤ ਸਿੰਘ ਸਿੱਧੂ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਨਵਜੋਤ ਇਕ ਮਨੁੱਖੀ ਬੰਬ ਹੈ, ਉਹ ਕਾਂਗਰਸ ਨੂੰ ਖਤਮ ਕਰ ਦੇਵੇਗਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 100 ਸਾਲ ਪੁਰਾਣੀ ਪਾਰਟੀ ਹੈ।ਅਕਾਲੀ ਦਲ ਪੰਥਕ ਪਾਰਟੀ ਹੈ ਅਤੇ ਇਹ ਹਜ਼ਾਰਾਂ ਲੋਕਾਂ ਦੀ ਸ਼ਹਾਦਤ ਨਾਲ ਬਣੀ ਹੋਈ ਪਾਰਟੀ ਹੈ।ਬਾਦਲ ਨੇ ਸਟੇਜ ਤੋਂ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਵਿਨਰਜੀਤ ਸਿੰਘ ਗੋਲਡੀ ਦੇ ਹੱਕ `ਚ ਵੋਟ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਵਿਨਰਜੀਤ ਸਿੰਘ ਗੋਲਡੀ ਬਹੁਤ ਹੀ ਨੇਕ ਅਤੇ ਇਮਾਨਦਾਰ ਇਨਸਾਨ ਹਨ, ਆਪਣੀ ਕੀਮਤੀ ਵੋਟ ਪਾ ਕੇ ਉਨ੍ਹਾਂ ਨੂੰ ਜਿਤਾਓ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment