ਚੰਨੀ ਨੂੰ ਸੀਐਮ ਉਮੀਦਵਾਰ ਬਣਾਉਣ ‘ਤੇ ਹਰਿਆਣਾ ਦੇ ਗ੍ਰਹਿ ਮੰਤਰੀ ਵਿਜ ਕੱਸਿਆ ਤੰਜ ‘ਕੱਟੀ ਗਈ ਸਿੱਧੂ ਦੀ ਪਤੰਗ, ਹੁਣ ਦੇਖਦੇ ਹਾਂ ਕੌਣ ਲੁੱਟਦਾ’

TeamGlobalPunjab
2 Min Read

ਨਿਊਜ਼ ਡੈਸਕ- ਆਪਣੇ ਬਿਆਨਾਂ ਅਤੇ ਟਵੀਟਸ ਨਾਲ ਹਮੇਸ਼ਾ ਸੁਰਖੀਆਂ ‘ਚ ਰਹਿਣ ਵਾਲੇ ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿੱਜ ਨੇ ਇਸ ਵਾਰ ਪੰਜਾਬ ਦੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਸਾਧਿਆ ਹੈ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਪੰਜਾਬ ਚੋਣਾਂ ਵਿੱਚ ਮੁੱਖ ਮੰਤਰੀ ਉਮੀਦਵਾਰ ਲਈ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਇਸ ‘ਤੇ ਅਨਿਲ ਵਿੱਜ ਨੇ ਟਵੀਟ ਕੀਤਾ ਕਿ ਰਾਹੁਲ ਗਾਂਧੀ ਕਿਸ ਸੂਬੇ ‘ਚ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਦੇ ਹਨ, ਇਹ ਉਨ੍ਹਾਂ ਦਾ ਅੰਦਰੂਨੀ ਮਾਮਲਾ ਹੈ। ਪਰ ਇਹ ਤੈਅ ਹੈ ਕਿ ਸਿੱਧੂ ਦੀ ਪਤੰਗ ਕੱਟੀ ਗਈ ਹੈ, ਹੁਣ ਦੇਖਣਾ ਹੋਵੇਗਾ ਕਿ ਉਨ੍ਹਾਂ ਨੂੰ ਕੌਣ ਲੁੱਟ ਰਿਹਾ ਹੈ।

ਅਨਿਲ ਵਿੱਜ ਨੇ ਪਹਿਲਾਂ ਵੀ ਕਈ ਵਾਰ ਟਵੀਟ ਕਰਕੇ ਸਿੱਧੂ ‘ਤੇ ਨਿਸ਼ਾਨਾ ਸਾਧਿਆ ਹੈ। ਇਸ ਤੋਂ ਪਹਿਲਾਂ ਵਿਜ ਨੇ ਕਿਹਾ ਸੀ ਕਿ ਪੰਜਾਬ ਕਾਂਗਰਸ ਪ੍ਰਧਾਨ ਦਾ ਪਾਕਿਸਤਾਨ ਪ੍ਰਤੀ ਪਿਆਰ ਵਾਰ-ਵਾਰ ਉਜਾਗਰ ਹੋ ਰਿਹਾ ਹੈ, ਕੋਈ ਵੀ ਦੇਸ਼ ਭਗਤ ਅਜਿਹੀ ਪਾਰਟੀ ਨੂੰ ਵੋਟ ਨਹੀਂ ਦੇਣਾ ਚਾਹੇਗਾ। ਉਨ੍ਹਾਂ ਨੇ ਕਿਹਾ ਕਿ ਅਜਿਹੇ ਵਿਅਕਤੀ ਤੋਂ ਦੇਸ਼ ਨੂੰ ਵੀ ਖ਼ਤਰਾ ਹੈ, ਇਸ ਲਈ ਲੋਕ ਸਿਰਫ਼ ਅਤੇ ਸਿਰਫ਼ ਭਾਰਤੀ ਜਨਤਾ ਪਾਰਟੀ ਨੂੰ ਹੀ ਚੁਣਨਗੇ।

ਦੱਸ ਦੇਈਏ ਕਿ ਲੁਧਿਆਣਾ ‘ਚ ਚਰਨਜੀਤ ਸਿੰਘ ਚੰਨੀ ਦੇ ਨਾਂ ਦਾ ਐਲਾਨ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਇਹ ਫੈਸਲਾ ਮੇਰਾ ਨਹੀਂ ਪੰਜਾਬ ਦਾ ਹੈ। ਮੈਂ CWC ਦੇ ਉਮੀਦਵਾਰਾਂ, ਵਰਕਰਾਂ ਅਤੇ ਲੋਕਾਂ ਨੂੰ ਪੁੱਛਿਆ ਤਾਂ ਲੋਕਾਂ ਨੇ ਕਿਹਾ ਕਿ ਸਾਨੂੰ ਗਰੀਬ ਘਰ ਦਾ ਮੁੱਖ ਮੰਤਰੀ ਚਾਹੀਦਾ ਹੈ। ਆਵਾਜ਼ ਪੰਜਾਬ ‘ਚ ਵਰਚੁਅਲ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਚੰਨੀ ਜੀ ਮੁੱਖ ਮੰਤਰੀ ਬਣ ਗਏ ਹਨ, ਕੋਈ ਹਉਮੈ ਨਹੀਂ ਹੈ, ਉਹ ਲੋਕਾਂ ‘ਚ ਜਾਂਦੇ ਹਨ। ਕੀ ਤੁਸੀਂ ਕਦੇ ਨਰਿੰਦਰ ਮੋਦੀ ਨੂੰ ਜਨਤਾ ਵਿੱਚ ਜਾਂਦੇ ਦੇਖਿਆ ਹੈ। ਸੜਕ ‘ਤੇ ਕਿਸੇ ਨੂੰ ਮਦਦ ਕਰਦੇ ਦੇਖਿਆ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਰਾਹੁਲ ਗਾਂਧੀ ਨੇ ਇੱਕ ਹੋਟਲ ਵਿੱਚ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ ਅਤੇ ਸੁਨੀਲ ਜਾਖੜ ਨਾਲ ਕਰੀਬ ਦੋ ਘੰਟੇ ਤੱਕ ਮੁਲਾਕਾਤ ਕੀਤੀ। ਇਸ ਤੋਂ ਬਾਅਦ ਰਾਹੁਲ ਗਾਂਧੀ ਰੈਲੀ ‘ਚ ਪਹੁੰਚੇ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਨਵਜੋਤ ਸਿੱਧੂ ਨਾਲ ਆਪਣੀ ਪਹਿਲੀ ਮੁਲਾਕਾਤ ਨੂੰ ਯਾਦ ਕੀਤਾ।

- Advertisement -

Share this Article
Leave a comment