ਸਿੱਧੂ ਦੇ ਕਾਫਲੇ ਨੂੰ ਯੂਪੀ-ਹਰਿਆਣਾ ਬਾਰਡਰ ‘ਤੇ ਰੋਕਿਆ, ਹਿਰਾਸਤ ‘ਚ ਲਏ ਗਏ ਕਈ ਮੰਤਰੀ

TeamGlobalPunjab
1 Min Read

ਹਰਿਆਣਾ : ਨਵਜੋਤ ਸਿੰਘ ਸਿੱਧੂ ਦੀ ਅਗਵਾਈ ‘ਚ ਲਖੀਮਪੁਰ ਖੀਰੀ ਵੱਲ ਜਾ ਰਿਹਾ ਪੰਜਾਬ ਕਾਂਗਰਸ ਦਾ ਕਾਫਲਾ ਯੂ.ਪੀ. ਬਾਰਡਰ ‘ਤੇ ਰੋਕ ਲਿਆ ਗਿਆ ਹੈ।

ਜਿਸ ਤੋਂ ਬਾਅਦ ਕਾਂਗਰਸੀ ਵਰਕਰਾਂ ਦੇ ਵਲੋਂ ਬੈਰੀਕੇਡਿੰਗ ਤੋੜ ਕੇ ਅੱਗੇ ਵੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕਈ ਕਾਂਗਰਸੀ ਵਰਕਰਾਂ ਅਤੇ ਪੁਲਿਸ ਵਿਚਾਲੇ ਧੱਕਾ ਮੁੱਕੀ ਹੋ ਗਈ। ਇਸ ਦੌਰਾਨ ਕਈ ਮੰਤਰੀਆਂ ਨੂੰ ਹਿਰਾਸਤ ਚ ਵੀ ਲੈ ਲਿਆ ਗਿਆ। ਕਾਂਗਰਸ ਵਲੋਂ ਕੀਤੇ ਟਵੀਟ ਮੁਤਾਬਕ ਵਿਜੈ ਇੰਦਰ ਸਿੰਗਲਾ, ਗੁਰਕੀਰਤ ਕੋਟਲੀ ਅਤੇ ਰਾਜਾ ਵੜਿੰਗ ਨੂੰ ਹਿਰਾਸਤ ‘ਚ ਲਿਆ ਗਿਆ ਹੈ।

ਇਸ ਤੋਂ ਇਲਾਵਾ ਰਿਪੋਰਟਾਂ ਮੁਤਾਬਕ ਨਵਜੋਤ ਸਿੰਘ ਸਿੱਧੂ ਪਰਗਟ ਸਿੰਘ, ਕੁਲਜੀਤ ਨਾਗਰਾ, ਮਦਨ ਲਾਲ ਜਲਾਲਪੁਰ ਨੂੰ ਵੀ ਹਿਰਾਸਤ ਚ ਲੈ ਲਿਆ ਗਿਆ ਹੈ।

Share This Article
Leave a Comment