ਸਿੱਧੂ ਮੂਸੇਵਾਲਾ ਮਾਮਲੇ ‘ਚ ਗ੍ਰਿਫਤਾਰ ਗੈਂਗਸਟਰ ਪੁਲਿਸ ਹਿਰਾਸਤ ‘ਚੋਂ ਫ਼ਰਾਰ

Prabhjot Kaur
2 Min Read

ਮਾਨਸਾ: ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਗੁਰਗਾ ਦੀਪਕ ਟੀਨੂੰ ਮਾਨਸਾ ਪੁਲਿਸ ਹਿਰਾਸਤ ‘ਚੋਂ ਫ਼ਰਾਰ ਹੋ ਗਿਆ ਹੈ। ਮਾਨਸਾ ਪੁਲਿਸ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਦੀਪਕ ਟੀਨੂੰ ਨੂੰ ਪੁੱਛਗਿੱਛ ਲਈ ਕਪੂਰਥਲਾ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਈ ਸੀ।  ਦੀਪਕ ਟੀਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਗੁਰਗਾ ਹੈ।

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮੁਲਜ਼ਮ ਦੀਪਕ ਤੋਂ ਪੁੱਛਗਿੱਛ ਕੀਤੀ ਜਾਣੀ ਸੀ। ਇਸ ਦੇ ਨਾਲ ਹੀ ਮੁਲਜ਼ਮ ਦੇ ਫਰਾਰ ਹੋਣ ਤੋਂ ਬਾਅਦ ਚੌਕਸ ਹੋਈ ਪੰਜਾਬ ਪੁਲਿਸ ਨੇ ਰਾਜਸਥਾਨ ਅਤੇ ਹਰਿਆਣਾ ਨਾਲ ਜੁੜੀ ਸਰਹੱਦ ਨੂੰ ਸੀਲ ਕਰ ਦਿੱਤਾ ਹੈ।

ਗੈਂਗਸਟਰ ਦੀਪਕ ਕੁਮਾਰ ਉਰਫ ਟੀਨੂੰ ਹਰਿਆਣਾ ਦੇ ਭਿਵਾਨੀ ਦਾ ਰਹਿਣ ਵਾਲਾ ਹੈ। ਟੀਨੂੰ  ਖਿਲਾਫ ਹਰਿਆਣਾ, ਪੰਜਾਬ, ਚੰਡੀਗੜ੍ਹ, ਰਾਜਸਥਾਨ, ਦਿੱਲੀ ਵਿਚ ਕਤਲ, ਕਤਲ ਦੀ ਕੋਸ਼ਿਸ਼ ਸਣੇ 35 ਤੋਂ ਵੱਧ ਕੇਸ ਦਰਜ ਹਨ। ਉਹ 2017 ਤੋਂ ਜੇਲ੍ਹ ਵਿੱਚ ਹੈ ਤੇ ਪਿਛਲੇ 11 ਸਾਲਾਂ ਤੋਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ।

ਉਸ ਨੇ ਭਿਵਾਨੀ ‘ਚ ਬੰਟੀ ਮਾਸਟਰ ਦਾ ਕਤਲ ਕੀਤਾ ਸੀ, ਜਦਕਿ ਪੰਜਾਬ ‘ਚ ਉਸ ਨੇ ਗੈਂਗਸਟਰ ਲਵੀ ਦਿਓੜਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਦੀਪਕ ਤੋਂ ਬਾਅਦ ਉਸ ਦਾ ਛੋਟਾ ਭਰਾ ਚਿਰਾਗ ਵੀ ਨਸ਼ਾ ਤਸਕਰੀ ਅਤੇ ਕਾਰ ਖੋਹਣ ਦੇ ਮਾਮਲੇ ‘ਚ ਫੜਿਆ ਗਿਆ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment