ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦੇ ਗੀਤ ਜੱਟੀ ਜਿਉਣੇ ਮੋੜ ਦੀ ਬੰਦੂਕ ਵਰਗੀ ਤੋਂ ਸ਼ੁਰੂ ਹੋਇਆ ਵਿਵਾਦ ਖਤਮ ਹੋਣ ਦਾ ਨਾਮ ਹੀ ਨਹੀਂ ਲੈ ਰਿਹਾ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਇੱਕ ਵਾਰ ਫਿਰ ਇਹੀ ਵਿਵਾਦ ਤੂਲ ਫੜਦਾ ਜਾ ਰਿਹਾ ਹੈ। ਦਰਅਸਲ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਜਿਸ ਵਿੱਚ ਸਿੱਧੂ ਮੂਸੇ ਵਾਲਾ ਨੂੰ ਇਹੀ ਵਿਵਾਦਿਤ ਗੀਤ ਗਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਪਰ ਇਸ ਗੀਤ ‘ਤੇ ਸਿੱਧੂ ਮੂਸੇ ਵਾਲੇ ਨੇ ਸਫਾਈ ਦਿੱਤੀ ਹੈ।
ਸਿੱਧੂ ਮੂਸੇ ਵਾਲੇ ਨੇ ਆਪਣੇ ਇੰਸਟਾਗ੍ਰਾਮ ਪੇਜ਼ ‘ਤੇ ਵੀਡੀਓ ਪਾਉਂਦਿਆਂ ਕਿਹਾ ਕਿ ਉਸ ਦੇ ਸ਼ੋਅ ਦੀ ਵੀਡੀਓ ਨੂੰ ਐਡਿਟ ਕਰਕੇ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੀ ਵੀਡੀਓ ਇਹ ਵਾਇਰਲ ਕੀਤੀ ਜਾ ਰਹੀ ਹੈ ਉਹ ਆਕਲੈਂਡ ਵਾਲੇ ਪੁਰਾਣੇ ਸ਼ੋਅ ਦੀ ਹੈ।