ਮਾਨਸਾ: ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਨੇ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਉਹ ਲਗਾਤਾਰ ਪਿੰਡ-ਪਿੰਡ ਜਾ ਕੇ ਵਿਕਾਸ ਲਈ ਗਰਾਂਟਾਂ ਵੰਡ ਰਹੇ ਹਨ।
ਮੂਸੇਵਾਲਾ ਨੇ ਮਾਨਸਾ ਤੋਂ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਅੱਧੀ ਦਰਜਨ ਪਿੰਡਾਂ ਦੇ ਸਰਪੰਚਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਚੈਕ ਵੰਡੇ, ਪਰ ਕਈ ਸਰਪੰਚਾਂ ਨੇ ਸਿੱਧੂ ਮੂਸੇਵਾਲਾ ਦਾ ਵਿਰੋਧ ਕੀਤਾ। ਇਸ ਮੌਕੇ ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਹ ਸਾਰੇ ਲੋਕਾਂ ਨੂੰ ਖੁਸ਼ ਨਹੀਂ ਕਰ ਸਕਦੇ, ਜੋ ਉਨ੍ਹਾਂ ਦਾ ਵਿਰੋਧ ਕਰਦੇ ਹਨ।
ਮੂਸੇਵਾਲਾ ਨੇ ਕਿਹਾ ਉਨ੍ਹਾਂ ਵਲੋਂ ਮੈਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਸਨ, ਇਸ ਲਈ ਉਹ ਅਜਿਹੇ ਲੋਕਾਂ ਦੀ ਪਰਵਾਹ ਨਹੀਂ ਕਰਦੇ। ਵਿਕਾਸ ਕਾਰਜਾਂ ਲਈ ਚੈੱਕ ਵੰਡ ਕੇ ਉਹ ਬਹੁਤ ਖੁਸ਼ ਹਨ, ਕਿਉਂਕਿ ਉਹ ਪਹਿਲੀ ਵਾਰ ਇਨ੍ਹਾਂ ਪਿੰਡਾਂ ਵਿੱਚ ਆਏ ਹਨ। ਉਨ੍ਹਾਂ ਕਿਹਾ ਕਿ ਰੈਲੀ ਵਿੱਚ ਬੇਰੁਜ਼ਗਾਰ ਅਧਿਆਪਕਾਂ ’ਤੇ ਲਾਠੀਚਾਰਜ ਕਰਨ ਵਾਲੇ ਪੁਲੀਸ ਅਧਿਕਾਰੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।