ਸਿੱਧੂ ਮੂਸੇ ਵਾਲਾ ਦੀ ਫ਼ਿਲਮ ‘ਮੂਸਾ ਜੱਟ’ ਭਲਕੇ ਹੋਵੇਗੀ ਰਿਲੀਜ਼

TeamGlobalPunjab
1 Min Read

ਚੰਡੀਗੜ੍ਹ: ਸਿੱਧੂ ਮੂਸੇਵਾਲਾ ਦੀ ਫ਼ਿਲਮ ‘ਮੂਸਾ ਜੱਟ’ ਕੱਲ ਯਾਨੀ 8 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਪਹਿਲਾਂ ਇਹ ਫ਼ਿਲਮ 1 ਅਕਤੂਬਰ ਨੂੰ ਰਿਲੀਜ਼ ਹੋਣ ਵਾਲੀ ਸੀ ਪਰ ਇਸ ਫ਼ਿਲਮ ਨੂੰ ਸੈਂਸਰ ਬੋਰਡ ਵਲੋਂ ਮਨਜ਼ੂਰੀ ਨਹੀਂ ਮਿਲੀ, ਜਿਸ ਦੇ ਚਲਦਿਆਂ ਵਿਦੇਸ਼ਾਂ ’ਚ ਤਾਂ ਇਹ ਫ਼ਿਲਮ 1 ਅਕਤੂਬਰ ਨੂੰ ਰਿਲੀਜ਼ ਹੋ ਗਈ ਪਰ ਭਾਰਤ ’ਚ ਇਸ ਦੀ ਰਿਲੀਜ਼ ਡੇਟ ਮੁਲਤਵੀ ਹੋ ਗਈ।

ਫ਼ਿਲਮ ਬੈਨ ਹੋਣ ਮਗਰੋਂ ਸਿੱਧੂ ਮੂਸੇ ਵਾਲਾ ਨੇ ਪੋਸਟ ਕਰਕੇ ਆਪਣੇ ਮਨ ਦੀ ਭੜਾਸ ਕੱਢੀ ਸੀ। ਉਥੇ ਹੁਣ ਫ਼ਿਲਮ ਦੀ ਰਿਲੀਜ਼ ਡੇਟ ਸਾਹਮਣੇ ਆਉਣ ਮਗਰੋਂ ਸਿੱਧੂ ਦੇ ਪ੍ਰਸ਼ੰਸਕ ਬੇਹੱਦ ਖ਼ੁਸ਼ ਹਨ।

ਫ਼ਿਲਮ ਨੂੰ ਦਿਲਸ਼ੇਰ ਸਿੰਘ ਤੇ ਖੁਸ਼ਦੀਪ ਸਿੰਘ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਰੁਪਾਲੀ ਗੁਪਤਾ ਨੇ ਪ੍ਰੋਡਿਊਸ ਕੀਤੀ ਹੈ। ਇਸ ਦੀ ਕਹਾਣੀ, ਸਕ੍ਰੀਨਪਲੇਅ ਤੇ ਡਾਇਲਾਗਸ ਗੁਰਿੰਦਰ ਡਿੰਪੀ ਨੇ ਲਿਖੇ ਹਨ।

Share this Article
Leave a comment