ਸਿੱਧੂ ਮੂਸੇਵਾਲਾ ਦਾ ਪੰਜਾਬ ਮਿਊਜ਼ਿਕ ਇੰਡਸਟਰੀ ‘ਤੇ ਦਬਦਬਾ ਅਜੇ ਵੀ ਕਾਇਮ, 20 ਮਿਲੀਅਨ ਸਬਸਕ੍ਰਾਈਬਰਸ ਬਣਾਇਆ ਰਿਕਾਰਡ

Rajneet Kaur
2 Min Read

ਨਿਊਜ਼ ਡੈਸਕ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪੰਜਾਬ ਮਿਊਜ਼ਿਕ ਇੰਡਸਟਰੀ ‘ਤੇ ਦਬਦਬਾ ਅਜੇ ਵੀ ਕਾਇਮ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਕਈ ਰਿਕਾਰਡ ਬਣਾਏ ਹਨ ਅਤੇ ਹੁਣ ਸਿੱਧੂ ਦੇ ਯੂਟਿਊਬ ਚੈਨਲ ਨੇ ਇੱਕ ਹੋਰ ਨਵਾਂ ਰਿਕਾਰਡ ਬਣਾਇਆ ਹੈ। ਦੱਸ ਦੇਈਏ ਕਿ ਮੂਸੇਵਾਲਾ ਦਾ ਨਵਾਂ ਗੀਤ ‘ਤੇਰਾ ਨਾ’ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਯੂਟਿਊਬ ‘ਤੇ ਨੰਬਰ-1 ‘ਤੇ ਟ੍ਰੈਂਡ ਕਰ ਰਿਹਾ ਹੈ। ਇਸ ਗੀਤ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ। 4 ਦਿਨ ਪਹਿਲਾਂ ਰਿਲੀਜ਼ ਹੋਏ ਇਸ ਗੀਤ ਨੂੰ 23 ਮਿਲੀਅਨ ਲੋਕ ਸੁਣ ਚੁੱਕੇ ਹਨ। ਸਿੱਧੂ ਮੂਸੇਵਾਲਾ ਦੇ ਯੂਟਿਊਬ ਚੈਨਲ ‘ਤੇ 20 ਮਿਲੀਅਨ ਸਬਸਕ੍ਰਾਈਬਰਸ ਹੋ ਗਏ ਹਨ। ਉਦੋਂ ਤੋਂ ਮੂਸੇਵਾਲਾ ਦੀ ਟੀਮ ਕਾਫੀ ਉਤਸ਼ਾਹਿਤ ਹੈ। ਟੀਮ ਵੱਲੋਂ ਸਿੱਧੂ ਦੇ ਸਾਰੇ ਹਿੱਟ ਗੀਤਾਂ ਦੇ ਪੋਸਟਰਾਂ ਦਾ ਕੋਲਾਜ ਬਣਾ ਕੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਸ ਸਫਲਤਾ ਦਾ ਵੀ ਜ਼ਿਕਰ ਕੀਤਾ ਗਿਆ ਹੈ।

 ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪੁਰਾਣੇ ਰਿਕਾਰਡ ਕੀਤੇ ਹੋਏ ਗੀਤ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਵੱਲੋਂ ਰਿਲੀਜ਼ ਕੀਤੇ ਜਾ ਰਹੇ ਹਨ। ਮਾਤਾ ਚਰਨ  ਕੌਰ ਨੇ ਆਪਣੇ ਬੇਟੇ ਨੂੰ ਯਾਦ ਕਰਦੇ ਹੋਏ ਇੰਸਟਾਗ੍ਰਾਮ ‘ਤੇ ਇਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ‘ਸ਼ੁਭਪ੍ਰੀਤ ਪੁਤ ਨੂੰ ਵਧਾਈਆਂ, ਤੁਸੀਂ ਅਤੇ ਤੁਹਾਡੀਆਂ ਭੈਣਾਂ ਅਤੇ ਭਰਾ ਸਾਡੇ 20 ਮਿਲੀਅਨ ਸਬਸਕ੍ਰਾਈਬਰ ‘ਤੇ ਸਾਡੇ ਨਾਲ ਜੁੜ ਗਏ ਹੋ।’ ਟੀਮ ਦਾ ਦਾਅਵਾ ਹੈ ਕਿ ਸਿੱਧੂ ਭਾਰਤ ਦੇ ਸਭ ਤੋਂ ਵੱਧ ਸਬਸਕ੍ਰਾਈਬ ਹਾਸਿਲ ਕਰਨ ਵਾਲੇ ਕਲਾਕਾਰ ਬਣ ਗਏ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment