ਨਿਊਜ਼ ਡੈਸਕ: ਸਿੱਧੂ ਮੂਸੇਵਾਲਾ ਦਾ 410 ਗੀਤ ਸੰਨੀ ਮਾਲਟਨ ਦੇ ਯੂਟਿਊਬ ਪੇਜ ‘ਤੇ ਜਾਰੀ ਹੋ ਗਿਆ ਹੈ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਛੇਵਾਂ ਗੀਤ ਹੈ ਜਿਸ ਨੂੰ ਰੈਪਰ ਅਤੇ ਮੂਸੇਵਾਲਾ ਦੇ ਦੋਸਤ ਸੰਨੀ ਮਾਲਟਨ ਨੇ ਪੂਰਾ ਕੀਤਾ ਹੈ। ਗੀਤ ਰਿਲੀਜ਼ ਹੁੰਦਿਆਂ ਹੀ ਲੋਕਾਂ ਨੇ ਕਮੈਂਟਸ ਦੀ ਹਨੇਰੀ ਲਿਆ ਦਿੱਤੀ ਹੈ। ਹਰ ਵਾਰ ਦੀ ਤਰ੍ਹਾਂ ਸਿੱਧੂ ਮੁੜ ਗੀਤ ‘ਚ ਸੱਚੀਆਂ ਗੱਲਾਂ ਕਹਿ ਗਿਆ।
ਇਸ ਗੀਤ ਦਾ ਨਾਮ 410 ਹੈ ਤੇ ਇਹੀ ਕਾਰਨ ਹੈ ਕਿ ਇਹ ਗੀਤ ਵੀ ਚੌਥੇ ਮਹੀਨੇ ਦੀ 10 ਤਰੀਕ ਨੂੰ ਜਾਰੀ ਹੋਇਆ ਹੈ। ਇਸ ਗੀਤ ਦਾ ਪੋਸਟਰ ਜਾਰੀ ਕਰਨ ਦੇ ਨਾਲ ਹੀ ਰੈਪਰ ਸੰਨੀ ਮਾਲਟਨ ਨੇ ਇਹ ਵੀ ਜਾਣਕਾਰੀ ਦਿੱਤੀ ਸੀ ਕਿ ਇਹ ਗੀਤ ਉਨ੍ਹਾਂ ਦੇ ਯੂਟਿਊਬ ਚੈਨਲ ’ਤੇ ਹੀ ਜਾਰੀ ਕੀਤਾ ਜਾਵੇਗਾ। ਸੰਨੀ ਮਾਲਟਨ ਨੇ ਇਸ ਗੀਤ ਦੀ ਇੱਕ ਝਲਕੀ ਇੰਸਟਾਗਰਾਮ ‘ਤੇ ਵੀ ਪੋਸਟ ਕੀਤੀ ਹੈ।
View this post on Instagram
ਪੋਸਟਰ ਰਿਲੀਜ਼ ਕਰਨ ਤੋਂ ਪਹਿਲਾਂ ਸੰਨੀ ਮਾਲਟਨ ਨੇ ਇਕ ਹੋਰ ਪੋਸਟ ਸ਼ੇਅਰ ਕੀਤੀ ਹੈ ਜਿਸ ’ਚ ਉਨ੍ਹਾਂ ਨੇ ਬਰੈਂਪਟਨ ਅਤੇ ਮਾਨਸਾ ਦੇ ਤਾਪਮਾਨ ਬਾਰੇ ਗੱਲ ਕੀਤੀ। ਨਾਲ ਹੀ ਸੰਨੀ ਮਾਲਟਨ ਨੇ ਲਿਖਿਆ ਹੈ- ‘ਡਰਾਉਣੇ ਘੰਟੇ ਦਾ ਅਲਰਟ, ਕਿਤੇ ਵੀ ਸੁਰੱਖਿਅਤ ਨਹੀਂ।’
View this post on Instagram
ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਹੀ ਮੂਸੇਵਾਲਾ ਦੇ ਘਰ ਉਸ ਦੇ ਭਰਾ ਦਾ ਜਨਮ ਹੋਇਆ ਹੈ। ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਦੋ ਮਹੀਨਿਆਂ ਵਿੱਚ ਇਹ ਦੂਜੀ ਖੁਸ਼ਖਬਰੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।