ਸਿੱਧੂ ਮੂਸੇਵਾਲਾ ਦੇ ਘਰ ਮੁੜ ਆਉਣਗੀਆਂ ਖੁਸ਼ੀਆਂ

Prabhjot Kaur
2 Min Read

ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਿੱਚ ਇੱਕ ਵਾਰ ਮੁੜ ਖੁਸ਼ੀਆਂ ਆਉਣਗੀਆਂ। ਰਿਪੋਰਟਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਫਿਰ ਤੋਂ ਗਰਭਵਤੀ ਹੋਣ ਦਾ ਫੈਸਲਾ ਲਿਆ ਹੈ। ਇਸ ਦੇ ਲਈ ਉਹਨਾਂ ਨੇ ਆਈ.ਵੀ.ਐਫ. ਦਾ ਸਹਾਰਾ ਲਿਆ ਹੈ ਤੇ ਕੁਝ ਮਹੀਨਿਆਂ ਵਿੱਚ ਪਰਿਵਾਰ ਨੂੰ ਇੱਕ ਸਕਾਰਾਤਮਕ ਨਤੀਜੇ ਦੀ ਉਮੀਦ ਹੈ। ਦੈਨਿਕ ਭਾਸਕਰ ਦੀ ਰਿਪੋਰਟ ਮੁਤਾਬਕ ਪਰਿਵਾਰ ਦੇ ਇੱਕ ਮੈਂਬਰ ਨੇ ਫ਼ੋਨ ‘ਤੇ ਅਸਿੱਧੇ ਤੌਰ ‘ਤੇ ਇਸ ਗੱਲ ਨੂੰ ਲੈ ਕੇ ਹਾਮੀ ਭਰੀ।

ਪ੍ਰਾਪਤ ਜਾਣਕਾਰੀ ਅਨੁਸਾਰ ਸਿੱਧੂ ਮੇਸੂਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਆਈਵੀਐਫ ਤਕਨੀਕ ਅਪਣਾਈ ਹੈ। ਇਹੀ ਕਾਰਨ ਹੈ ਕਿ ਮਾਤਾ ਚਰਨ ਕੌਰ ਪਿਛਲੇ ਕੁਝ ਦਿਨਾਂ ਤੋਂ ਆਮ ਲੋਕਾਂ ਅਤੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਤੋਂ ਦੂਰੀ ਬਣਾ ਕੇ ਬੈਠੇ ਹਨ। ਸੂਤਰਾਂ ਅਨੁਸਾਰ ਇਸ ਸਮੇਂ ਦੌਰਾਨ ਉਹ ਪੂਰੀ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਹਨ ਅਤੇ ਹੁਣ ਤੱਕ ਸਭ ਠੀਕ ਹੈ।

ਸਿੱਧੂ ਮੂਸੇਵਾਲਾ ਦਾ ਕਤਲ 2022 ਵਿੱਚ ਹੋਇਆ ਸੀ। ਉਦੋਂ ਤੋਂ ਮਾਪੇ ਇਕੱਲੇ ਰਹਿ ਗਏ ਅਤੇ ਮੂਸੇਵਾਲਾ ਦੇ ਪ੍ਰਸ਼ੰਸਕ ਵੀ ਨਿਰਾਸ਼ ਸਨ। ਹੁਣ ਲਗਭਗ 2 ਸਾਲ ਬਾਅਦ ਮੂਸੇਵਾਲਾ ਦੇ ਪਰਿਵਾਰ ਤੋਂ ਇਹ ਖੁਸ਼ੀ ਦੀ ਖਬਰ ਆਈ ਹੈ। ਜੇਕਰ ਸਭ ਕੁਝ ਠੀਕ ਰਿਹਾ ਤਾਂ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨੂੰ ਮੁੜ ਆਪਣਾ ਬੱਚਾ ਮਿਲੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment