ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਜਨਮ ਦਿਨ ਮੌਕੇ ਅੱਜ ਤਿੰਨ ਨਵੇਂ ਗੀਤ—‘ਨੀਲ’, ‘ਟ੍ਰਿਪਲ ਜ਼ੀਰੋ 8’, ਅਤੇ ‘ਟੇਕ ਨੋਟਸ’ਰਿਲੀਜ਼ ਹੋਏ ਹਨ। ਇਹ ਗੀਤ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਯੂ-ਟਿਊਬ ਚੈਨਲ ’ਤੇ ਜਾਰੀ ਕੀਤੇ ਗਏ। ਇਹ ਤਿੰਨੇ ਗੀਤ ‘ਮੂਸ ਪ੍ਰਿੰਟ’ ਨਾਮਕ ਐਲਬਮ ਦਾ ਹਿੱਸਾ ਹਨ।
ਰਿਕਾਰਡ ਤੋੜ ਵਿਊਜ਼
ਰਿਲੀਜ਼ ਹੁੰਦੇ ਹੀ ਇਹ ਗੀਤ ਸੋਸ਼ਲ ਮੀਡੀਆ ’ਤੇ ਛਾ ਗਏ, ਅਤੇ ਕੁਝ ਮਿੰਟਾਂ ’ਚ ਲੱਖਾਂ ਵਿਊਜ਼ ਪ੍ਰਾਪਤ ਕਰ ਲਏ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਤੱਕ ਉਸ ਦੇ 11 ਗੀਤ ਰਿਲੀਜ਼ ਹੋਏ ਹਨ, ਅਤੇ ਸਾਰਿਆਂ ਨੂੰ ਪਹਿਲਾਂ ਵਾਂਗ ਭਰਵਾਂ ਹੁੰਗਾਰਾ ਮਿਲਿਆ। ਸਾਰੇ ਗੀਤ ਉਸ ਦੇ ਅਧਿਕਾਰਤ ਅਕਾਊਂਟ ’ਤੇ ਜਾਰੀ ਕੀਤੇ ਜਾਂਦੇ ਹਨ।
ਪਿਤਾ ਬਲਕੌਰ ਸਿੰਘ ਦਾ ਬਿਆਨ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਸਿੱਧੂ ਦੇ ਜਨਮ ਦਿਨ ’ਤੇ ਤਿੰਨ ਗੀਤ ਰਿਲੀਜ਼ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਿੱਧੂ ਆਪਣੀ ਮੌਤ ਤੋਂ ਪਹਿਲਾਂ ਆਪਣੇ, ਮਾਂ ਅਤੇ ਪਿਤਾ ਦੇ ਜਨਮ ਦਿਨ ’ਤੇ ਗੀਤ ਜਾਰੀ ਕਰਦਾ ਸੀ। ਇਸ ਐਲਬਮ ਨੂੰ ਰਿਲੀਜ਼ ਕਰਨ ਦਾ ਮਕਸਦ ਸਿੱਧੂ ਦੀ ਸ਼ੁਰੂ ਕੀਤੀ ਪਰੰਪਰਾ ਨੂੰ ਜਾਰੀ ਰੱਖਣਾ ਹੈ।
ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਜਨਮ 11 ਜੂਨ 1993 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ’ਚ ਹੋਇਆ ਸੀ। 29 ਮਈ 2022 ਨੂੰ ਮਾਨਸਾ ਦੇ ਜਵਾਹਰਕੇ ਪਿੰਡ ’ਚ ਉਸ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅੱਜ ਸਿੱਧੂ ਮੂਸੇਵਾਲਾ ਦਾ 32ਵਾਂ ਜਨਮ ਦਿਨ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 
			
 
		 
		