ਸਿੱਧੂ ਮੂਸੇਵਾਲਾ ਦੇ ਪਰਿਵਾਰ ਖਿਲਾਫ ਨਹੀਂ ਹੋਵੇਗੀ ਜਾਂਚ; ਇਸ ਕਾਰਨ ਨਹੀਂ ਲਾਗੂ ਹੋ ਸਕਦਾ ਭਾਰਤੀ ਕਾਨੂੰਨ

Prabhjot Kaur
2 Min Read

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਬੱਚੇ ਦੇ ਜਨਮ ਦੇ ਮਾਮਲੇ ‘ਚ ਰਾਹਤ ਮਿਲੀ ਹੈ। ਸਰਕਾਰ ਨੇ ਚਰਨ ਕੌਰ ਵੱਲੋਂ 58 ਸਾਲ ਦੀ ਉਮਰ ਵਿੱਚ ਆਈਵੀਐਫ ਰਾਹੀਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ ਦੀ ਜਾਂਚ ’ਤੇ ਰੋਕ ਲਾ ਦਿੱਤੀ ਹੈ। ਚਰਨ ਕੌਰ ਨੇ ਭਾਰਤ ਵਿੱਚ ਸਿਰਫ ਬੱਚੇ ਨੂੰ ਜਨਮ ਦਿੱਤਾ ਹੈ, ਜਦਕਿ ਉਹਨਾਂ ਨੇ ਲੰਦਨ, ਇੰਗਲੈਂਡ ਤੋਂ ਆਈਵੀਐਫ ਦਾ ਸਾਰਾ ਇਲਾਜ ਕਰਵਾਇਆ ਸੀ। ਜਿਸ ਕਾਰਨ ਸਰਕਾਰ ਵੱਲੋਂ ਆਈਵੀਐਫ ਸਬੰਧੀ ਬਣਾਏ ਗਏ ਕਾਨੂੰਨ ਬੱਚੇ ਦੇ ਜਨਮ ‘ਤੇ ਲਾਗੂ ਨਹੀਂ ਹੁੰਦੇ।

ਪਹਿਲਾਂ ਕਿਹਾ ਜਾ ਰਿਹਾ ਸੀ ਕਿ ਸਰਕਾਰ ਹਸਪਤਾਲ ਖਿਲਾਫ ਕਾਰਵਾਈ ਕਰ ਸਕਦੀ ਹੈ। ਹੁਣ ਇਸ ਕਾਰਵਾਈ ‘ਤੇ ਵੀ ਰੋਕ ਲਗਾ ਦਿੱਤੀ ਜਾਵੇਗੀ। ਕਿਉਂਕਿ ਬੱਚੇ ਦੀ ਡਿਲੀਵਰੀ ਨੂੰ ਰੋਕਿਆ ਨਹੀਂ ਜਾ ਸਕਦਾ ਸੀ। ਅਜਿਹੇ ‘ਚ ਕੋਈ ਵੀ ਹਸਪਤਾਲ ਬੱਚੇ ਦੀ ਡਿਲੀਵਰੀ ਕਰ ਸਕਦਾ ਹੈ।

ਇਸ ਸਬੰਧੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ-ਸਿਹਤ ਵਿਭਾਗ ਨੇ ਉਨ੍ਹਾਂ ਤੋਂ ਸਿਰਫ਼ ਇੱਕ ਵਾਰ ਪੁੱਛਗਿੱਛ ਕੀਤੀ ਹੈ। ਉਸ ਤੋਂ ਬਾਅਦ ਵਿਭਾਗ ਨੇ ਕੋਈ ਸਵਾਲ ਨਹੀਂ ਪੁੱਛਿਆ। ਚਰਨ ਕੌਰ ਨੇ 17 ਮਾਰਚ ਨੂੰ ਬਠਿੰਡਾ ਦੇ ਇੱਕ ਹਸਪਤਾਲ ਵਿੱਚ ਬੱਚੇ ਨੂੰ ਜਨਮ ਦਿੱਤਾ ਸੀ।

ਜਾਂਚ ਬੰਦ ਕਰਨ ‘ਤੇ ਕੇਂਦਰ ਸਰਕਾਰ ਨੇ ਦਲੀਲ ਦਿੱਤੀ ਹੈ ਕਿ ਬਲਕੌਰ ਸਿੰਘ ਨਵੰਬਰ 2022 ਵਿੱਚ ਆਪਣੀ ਪਤਨੀ ਚਰਨਕੌਰ ਨਾਲ ਯੂਕੇ ਗਏ ਸਨ, ਜਿੱਥੋ ਚਰਨ ਕੌਰ ਨੇ ਇੰਗਲੈਂਡ ਤੋਂ ਆਈ.ਵੀ.ਐਫ. (IVF) ਟਰੀਟਮੈਂਟ ਲਿਆ। ਯੂਕੇ ਵਿੱਚ IVF ਕਰਵਾਉਣ ਲਈ ਔਰਤ ਦੀ ਉਮਰ ‘ਤੇ ਕੋਈ ਪਾਬੰਦੀ ਨਹੀਂ ਹੈ। ਜਿਸ ਕਾਰਨ ਸਰਕਾਰ ਨੇ ਉਕਤ ਜਾਂਚ ਨੂੰ ਰੋਕ ਦਿੱਤਾ ਹੈ।

- Advertisement -

ਇਸ ਬਾਰੇ ਪੰਜਾਬ ਸਰਕਾਰ ਦੇ ਬੁਲਾਰੇ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਕੋਈ ਜਾਂਚ ਨਹੀਂ ਹੋਵੇਗੀ ਅਤੇ ਨਾਂ ਹੀ ਪਰਿਵਾਰ ਨੂੰ ਪੁੱਛਗਿੱਛ ਲਈ ਬੁਲਾਇਆ ਜਾਵੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment