ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਰਬਸੰਮਤੀ ਨਾਲ ਬਣੇ ਸਰਪੰਚ

Global Team
2 Min Read

ਨਿਊਜ਼ ਡੈਸਕ: ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਪਰ ਇਸ ਤੋਂ ਪਹਿਲਾਂ ਵੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਰਪੰਚ ਦੀ ਚੋਣ ਜਿੱਤ ਚੁੱਕੇ ਹਨ। ਉਹ ਬਿਨਾਂ ਮੁਕਾਬਲਾ ਸਰਪੰਚ ਚੁਣੇ ਗਏ। ਦੱਸ ਦਈਏ ਕਿ ਬਲਕੌਰ ਸਿੰਘ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਦਾ ਸਰਬਸੰਮਤੀ ਨਾਲ ਸਰਪੰਚ ਚੁਣੇ ਗਏ ਹਨ।

ਦੱਸ ਦਈਏ ਕਿ ਰਾਜ ਚੋਣ ਕਮਿਸ਼ਨ ਨੇ ਐਲਾਨ ਕੀਤਾ ਸੀ ਕਿ ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣਗੀਆਂ। ਨਤੀਜੇ ਵੀ ਉਸੇ ਦਿਨ ਆਉਣਗੇ। ਇਸ ਦੇ ਨਾਲ ਹੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ 27 ਸਤੰਬਰ ਤੋਂ ਸ਼ੁਰੂ ਹੋਵੇਗੀ, ਜੋ 4 ਅਕਤੂਬਰ ਤੱਕ ਜਾਰੀ ਰਹੇਗੀ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਪ੍ਰੈੱਸ ਕਾਨਫਰੰਸ ‘ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ‘ਚ ਪੰਚਾਇਤੀ ਚੋਣਾਂ ਲਈ ਕੁੱਲ 19,010 ਪੋਲਿੰਗ ਬੂਥ ਬਣਾਏ ਜਾਣਗੇ। ਵੋਟਿੰਗ ਬੈਲਟ ਪੇਪਰ ਰਾਹੀਂ ਹੋਵੇਗੀ। ਗ੍ਰਾਮ ਪੰਚਾਇਤ ਚੋਣਾਂ ਵਿੱਚ ਕੁੱਲ 1,33,97,932 ਵੋਟਰ ਆਪਣੀ ਵੋਟ ਪਾਉਣਗੇ। ਇਸ ਵਾਰ ਵੋਟਰ ਵੀ ਨੋਟਾ ਦੀ ਵਰਤੋਂ ਕਰ ਸਕਣਗੇ।

ਦਸਣਾ ਬਣਦਾ ਹੈ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਿੰਡਾਂ ਦੇ ਲੋਕਾਂ ਨੇ ਆਪਸੀ ਸਾਂਝ ਦਾ ਸੰਦੇਸ਼ ਦਿੰਦਿਆਂ ਸਰਪੰਚਾਂ ਦੀ ਚੋਣ ਕਰ ਲਈ ਹੈ। ਕਈ ਪਿੰਡਾਂ ਨੇ ਨੌਜਵਾਨਾਂ ਹੱਥ ਵੀ ਸਰਪੰਚੀ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਜਿਹੜਾ ਪਿੰਡ ਸਰਬਸੰਮਤੀ ਨਾਲ ਸਰਪੰਚ ਦੀ ਚੋਣ ਕਰੇਗਾ, ਉਸ ਪਿੰਡ ਨੂੰ ਸਰਕਾਰ ਤਰਫੋਂ 5 ਲੱਖ ਰੁਪਏ ਦਿੱਤੇ ਜਾਣਗੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

Share This Article
Leave a Comment