ਨਿਊਜ਼ ਡੈਸਕ: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਤੋਂ ਬਾਅਦ ਆਪਣੇ ਬੇਟੇ ਦਾ ਮਾਮਲਾ ਰੱਬ ‘ਤੇ ਛੱਡ ਦਿੱਤਾ ਹੈ ਅਤੇ ਐਲਾਨ ਕੀਤਾ ਹੈ ਕਿ ਅੱਜ ਤੋਂ ਬਾਅਦ ਉਹ ਨਾ ਤਾਂ ਸਰਕਾਰ ਨੂੰ ਅਪੀਲ ਕਰਨਗੇ ਅਤੇ ਨਾ ਹੀ ਕਿਸੇ ਸਰਕਾਰੀ ਦਫਤਰ ‘ਚ ਜਾਣਗੇ। ਉਹ ਸਿਰਫ਼ ਰੱਬ ਅੱਗੇ ਅਰਦਾਸ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ, ਜਿਸ ਕਾਰਨ ਉਨ੍ਹਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਹਰ ਐਤਵਾਰ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੇ ਮਾਤਾ-ਪਿਤਾ ਨੂੰ ਮਿਲਣ ਲਈ ਵੱਡੀ ਗਿਣਤੀ ‘ਚ ਆਉਂਦੇ ਹਨ। ਅੱਜ ਵੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਉਨ੍ਹਾਂ ਸਮੂਹ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਇਸ ਦੁਨੀਆ ‘ਚ ਨਹੀਂ ਹੈ ਪਰ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਰਕਾਰ ਨੂੰ ਇਨਸਾਫ਼ ਲਈ ਬੇਨਤੀ ਕੀਤੀ ਸੀ ਪਰ ਕੁਝ ਨਹੀਂ ਮਿਲਿਆ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਕੀ ਹਨ, ਐਨਐਸਏ ਲਗਾ ਕੇ ਨੌਜਵਾਨਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਖਿਆਲ ਰੱਖਣ ਕਿਉਂਕਿ ਸਰਕਾਰ ਕਿਸ ਤਰ੍ਹਾਂ ਨੌਜਵਾਨਾਂ ਨੂੰ ਜੇਲ੍ਹਾਂ ਵਿੱਚ ਡੱਕ ਰਹੀ ਹੈ, ਪੰਜਾਬ ਦੇ ਹਾਲਾਤ ‘ਤੇ ਹਰ ਕੋਈ ਦੇਖ ਰਿਹਾ ਹੈ।
ਬਲਕੌਰ ਸਿੰਘ ਨੇ ਕਿਹਾ ਕਿ ਉਹ ਅੱਜ ਤੋਂ ਬਾਅਦ ਆਪਣੇ ਪੁੱਤਰ ਦੇ ਇਨਸਾਫ ਲਈ ਸਿਰਫ ਰੱਬ ਤੇ ਭਰੋਸਾ ਰੱਖਣਗੇ ਰੱਬ ਅੱਗੇ ਇਹੀ ਅਰਦਾਸ ਕਰਨਗੇ ਅਤੇ ਅੱਜ ਤੋਂ ਬਾਅਦ ਉਹ ਕਿਸੇ ਵੀ ਸਰਕਾਰੇ-ਦਰਬਾਰੇ ਨਹੀਂ ਜਾਣਗੇ ਅਤੇ ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਨਸਾਫ਼ ਲਈ ਅਰਦਾਸ ਕਰੋ ਕਿਉਂਕਿ ਉਹ ਹਾਰ ਚੁੱਕੇ ਹਨ।
- Advertisement -
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.