Breaking News

ਗੋਲਡੀ ਬਰਾੜ ਦੀ ਗ੍ਰਿਫਤਾਰੀ ‘ਤੇ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ, ਸਜ਼ਾ ਦੇਣ ਦੀ ਕੀਤੀ ਮੰਗ

ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਬਲਕੌਰ ਸਿੰਘ ਨੇ ਕਿਹਾ ਕਿ ਉਹ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦਾ ਸਵਾਗਤ ਕਰਦੇ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਹਾਲੇ ਤੱਕ ਵਿਸ਼ਵਾਸ਼ ਨਹੀਂ ਹੋ ਰਿਹਾ ਪਰ ਪ੍ਰਮਾਤਮਾ ਕਰੇ ਇਹ ਗੱਲ ਸੱਚ ਹੋਵੇ । ਮੈਂ ਇਸ ਦੇ ਲਈ ਪ੍ਰਮਾਤਮਾ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਲੱਖਾਂ ਲੋਕਾਂ ਦੀਆਂ ਦੁਆਵਾਂ ਸੁਣੀਆਂ ।

ਉਨ੍ਹਾਂ ਕਿਹਾ ਕਿ ਜੇਕਰ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤਾਂ ਭਾਰਤ ਲਿਆਂਦਾ ਜਾਵੇ ਅਤੇ ਉਸ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ। ਦੱਸ ਦੇਈਏ ਕਿ ਬੀਤੇ ਦਿਨ ਬਲਕੌਰ ਸਿੰਘ ਨੇ ਗੋਲਡੀ ਬਰਾੜ ਦੇ ਸਿਰ 2 ਕਰੋੜ ਰੁਪਏ ਦਾ ਇਨਾਮ ਰੱਖਣ ਦੀ ਮੰਗ ਕੀਤੀ ਸੀ। ਇਸ ਪਿੱਛੋਂ ਅੱਜ ਸੂਤਰਾਂ ਅਨੁਸਾਰ ਭਾਰਤੀ ਖੁਫੀਆ ਏਜੰਸੀਆਂ ਵੱਲੋਂ ਕੈਨੇਡਾ ਦੇ ਕੈਲੇਫੋਰਨੀਆਂ ਵਿੱਚ ਗੈਂਗਸਟਰ ਗੋਲਡੀ ਬਰਾੜ ਨੂੰ ਡਿਟੇਨ ਕਰਨ ਦੀ ਸੂਚਨਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

Check Also

ਆਪ’ ਨੇ ਵਿਧਾਨ ਸਭਾ ਸਟਿੱਕਰਾਂ ਦੀ ਦੁਰਵਰਤੋਂ ਕਰਨ ਲਈ ਕਾਂਗਰਸ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕਾਂ ‘ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ: ਵਿਧਾਨ ਸਭਾ ਦੇ ਸਟਿੱਕਰਾਂ ਅਤੇ ਇਸ ਦੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਨ ਲਈ ਕਾਂਗਰਸ ਅਤੇ …

Leave a Reply

Your email address will not be published. Required fields are marked *