Breaking News

ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਅੱਜ, ਮਾਨਸਾ ਪੁਲਿਸ ਨੇ ਸੁਰੱਖਿਆ ਦੇ ਕੀਤੇ ਪੁਖਤਾ ਇੰਤਜ਼ਾਮ

ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਐਤਵਾਰ ਨੂੰ ਮਾਨਸਾ ਦੀ ਦਾਣਾ ਮੰਡੀ ਵਿਖੇ ਮਨਾਈ ਜਾ ਰਹੀ ਹੈ। ਮਾਨਸਾ ਪੁਲਿਸ ਨੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹਨ।  ਇਸ ਦੇ ਨਾਲ ਹੀ ਇੰਟਰਨੈੱਟ ਬੰਦ ਹੋਣ ਕਾਰਨ ਮੂਸੇਵਾਲਾ ਦੇ ਪ੍ਰਸ਼ੰਸਕਾਂ ‘ਚ ਨਿਰਾਸ਼ਾ ਹੈ।

ਮਾਨਸਾ ਤੋਂ ਆਉਂਦੇ ਹੋਏ ਪਹਿਲੇ ਗੇਟ ਤੋਂ ਪਬਲਿਕ ਦੀ ਐਂਟਰੀ ਹੈ ਤੇ ਦੂਜੇ ਗੇਟ ਤੋਂ ਵੀਵੀਆਈਪੀ ਤੇ ਤੀਜ ਗੇਟ ‘ਤੇ ਲੰਗਰ ਦਾ ਇੰਤਜ਼ਾਮ ਕੀਤਾ ਗਿਆ ਹੈ। ਪੰਡਾਲ ਵਿਚ ਸਿੱਧੂ ਮੂਸੇਵਾਲਾ ਦੀ ਲਾਸਟ ਰਾਈਡ ਥਾਰ ਤੇ 5911 ਟਰੈਕਟਰ ਦੇ ਨਾਲ-ਨਾਲ ਉਨ੍ਹਾਂ ਦਾ ਸਟੈਚੂ ਵੀ ਰੱਖਿਆ ਜਾਵੇਗਾ। ਦੱਸ ਦੇਈਏ ਕਿ ਮੂਸੇਵਾਲਾ ਦੇ ਨਾਂ ਤੋਂ ਮਸ਼ਹੂਰ ਸ਼ੁੱਭਦੀਪ ਸਿੰਘ ਸਿੱਧੂ ਦੀ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿਚ ਗੋਲੀ ਮਾਰ ਕੇ ਕਤਲ ਕਰ  ਦਿਤਾ ਗਿਆ ਸੀ।

Check Also

ਡੇਰਾ ਬਿਆਸ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਬਿਆਸ : ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਪੰਜਾਬ ਦੇ ਅੰਮ੍ਰਿਤਸਰ ਪਹੁੰਚੇ ਹਨ। ਰੱਖਿਆ ਮੰਤਰੀ ਰਾਧਾ ਸੁਆਮੀ …

Leave a Reply

Your email address will not be published. Required fields are marked *