ਸਿੱਧੂ ਮੂਸੇ ਵਾਲਾ ਦਾ ਨਵਾਂ ਗੀਤ ਬਣਿਆਂ ਫੈਨਜ਼ ਦੀ ਪਹਿਲੀ ਪਸੰਦ, ਕੁਝ ਘੰਟਿਆਂ ‘ਚ ਹੋਏ 6 ਮਿਲੀਅਨ ਵਿਊਜ਼

Global Team
2 Min Read

ਨਿਊਜ ਡੈਸਕ :  ਮਈ ਮਹੀਨੇ ‘ਚ ਪੰਜਾਬੀ ਫਿਲਮ ਇੰਡਸਟਰੀ ਨੂੰ ਉਸ ਸਮੇਂ ਬਹੁਤ ਦਰਦਨਾਕ ਝਟਕਾ ਲੱਗਿਆ ਸੀ ਜਦੋਂ ਮਸ਼ਹੂਰ ਗਾਇਕ ਅਤੇ ਰੈਪਰ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਇੱਕ ਗੈਂਗ ਵਾਰ ਵਿੱਚ ਕਤਲ ਕਰ ਦਿੱਤਾ ਗਿਆ। ਉਸ ਦੀ ਅਚਾਨਕ ਹੋਈ ਮੌਤ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਸਿੱਧੂ ਮੂਸੇਵਾਲਾ ਪੰਜਾਬੀ ਸਿਨੇਮਾ ਦੇ ਉੱਤਮ ਗਾਇਕਾਂ ਵਿੱਚੋਂ ਇੱਕ ਸੀ। ਉਨ੍ਹਾਂ ਨੇ ਕਈ ਸੁਪਰਹਿੱਟ ਗੀਤ ਗਾ ਕੇ ਦੁਨੀਆ ਭਰ ‘ਚ ਨਾਮ ਕਮਾਇਆ। ਹੁਣ ਸਿੱਧੂ ਮੂਸੇਵਾਲਾ ਦੀ ਮੌਤ ਦੇ 5 ਮਹੀਨੇ ਬਾਅਦ ਉਨ੍ਹਾਂ ਦਾ ਆਖਰੀ ਗੀਤ ਰਿਲੀਜ਼ ਹੋ ਗਿਆ ਹੈ। ਮਰਹੂਮ ਗਾਇਕ ਦਾ ਇਹ ਗੀਤ ਰਿਲੀਜ਼ ਹੁੰਦੇ ਹੀ ਕਾਫੀ ਵਾਇਰਲ ਹੋ ਰਿਹਾ ਹੈ।

ਸਿੱਧੂ ਮੂਸੇਵਾਲਾ ਦੇ ਆਖਰੀ ਗੀਤ ਦਾ ਨਾਂ ‘ਵਾਰ’ ਹੈ। ਜਿਸ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰਿਲੀਜ਼ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਨੇ ਆਪਣਾ ਆਖਰੀ ਗੀਤ ‘ਵਾਰ’ ਖਾਲਸਾ ਰਾਜ ਦੇ ਸ਼ੇਰ, ਸੂਰਬੀਰ ਯੋਧੇ ਨਾਇਕ ਹਰੀ ਸਿੰਘ ਨਲਵਾ ਲਈ ਗਾਇਆ। ਜਿਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਸਿੱਧੂ ਮੂਸੇਵਾਲਾ ਦੇ ਗੀਤ ‘ਵਾਰ’ ਨੂੰ ਯੂਟਿਊਬ ‘ਤੇ ਕੁਝ ਹੀ ਘੰਟਿਆਂ ‘ਚ 6 ਮਿਲੀਅਨ ਵਿਊਜ਼ ਮਿਲ ਚੁੱਕੇ ਹਨ। ਮਸ਼ਹੂਰ ਗਾਇਕ ਦਾ ਇਹ ਗੀਤ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਬਹੁਤ ਸਾਰੇ ਪੰਜਾਬੀ ਸੰਗੀਤ ਪ੍ਰੇਮੀ ਅਤੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਗੀਤ ਨੂੰ ਪਸੰਦ ਕਰ ਰਹੇ ਹਨ।

ਤੁਹਾਨੂੰ ਦੱਸ ਦੇਈਏ ਕਿ ਇਸ ਸਾਲ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਮੂਸੇਵਾਲਾ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸ ਦੇ ਨਾਲ ਹੀ ਗੈਂਗਸਟਰ ਲਾਰੇਂਸ ਬਿਸ਼ਨੋਈ ਦਿੱਲੀ ਪੁਲਿਸ ਦੀ ਹਿਰਾਸਤ ਵਿੱਚ ਹੈ। ਇਸ ਪੂਰੇ ਕਤਲ ਕੇਸ ਵਿੱਚ ਹੁਣ ਤੱਕ ਕਈ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ।

Share this Article
Leave a comment