ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਜਾਂਦੀ ਵਾਰ’ ਇਸ ਦਿਨ ਹੋਵੇਗਾ ਰਿਲੀਜ਼

Rajneet Kaur
2 Min Read

ਨਿਊਜ਼ ਡੈਸਕ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ  ਅਜੇ ਵੀ ਕਈ ਗੀਤ ਹਨ ਜੋ ਹਾਲੇ ਰਿਲੀਜ਼ ਨਹੀਂ ਹੋਏ। ਕੋਈ ਦਿਨ ਅਜਿਹਾ ਨਹੀਂ ਜਾਂਦਾ ਜਦੋਂ ਫੈਨਜ਼ ਸਿੱਧੂ ਮੂਸੇਵਾਲਾ ਨੂੰ ਯਾਦ ਨਾ ਕਰਦੇ ਹੋਣ। ਸਿੱਧੂ ਦੀਆਂ ਪੁਰਾਣੀਆਂ ਵੀਡੀਓਜ਼ ਅਤੇ ਤਸਵੀਰਾਂ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਪ੍ਰਸ਼ੰਸਕਾਂ ਲਈ ਇੱਕ ਖੁਸ਼ਖਬਰੀ ਹੈ। ਆਪਣੇ ਚਹੇਤੇ ਗਾਇਕ ਦੀ ਮੌਤ ਤੋਂ ਬਾਅਦ ਹੁਣ ਉਨ੍ਹਾਂ ਦਾ ਨਵਾਂ ਗੀਤ ‘ਜਾਂਦੀ ਵਾਰ’ ਰਿਲੀਜ਼ ਹੋ ਰਿਹਾ ਹੈ।

ਸਿੱਧੂ ਮੂਸੇਵਾਲਾ ਨੇ ਆਪਣੀ ਭੈਣ ਅਫਸਾਨਾ ਖ਼ਾਨ ਦੇ ਨਾਲ ਵੀ ਬਹੁਤ ਹੀ ਇਮੋਸ਼ਨਲ ਗੀਤ ਗਾਇਆ ਹੈ ‘ਜਾਂਦੀ ਵਾਰੀ’ ਇਸ ਗੀਤ ਨੂੰ ਜਲਦ ਹੀ ਰਿਲੀਜ਼ ਕਰਨ ਦਾ ਐਲਾਨ ਸਲੀਮ ਮਾਰਚੈਂਟ ਦੇ ਵੱਲੋਂ ਕੀਤਾ ਗਿਆ ਹੈ। ਸਲੀਮ ਮਾਰਚੈਂਟ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਇਹ ਗੀਤ ਜਲਦ ਹੀ ਰਿਲੀਜ਼ ਹੋਵੇਗਾ ਅਤੇ ਇਹ ਸਭ ਨੂੰ ਭਾਵੁਕ ਕਰ ਦੇਣ ਵਾਲਾ ਗੀਤ ਹੈ।

ਸਲੀਮ ਮਰਚੈਂਟ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਇਹ ਜਾਣਕਾਰੀ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣਾ ਇੱਕ ਵੀਡੀਓ ਜਾਰੀ ਕੀਤਾ ਹੈ। ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਪ੍ਰਸ਼ੰਸਕਾਂ ਲਈ ਕਿਸੇ ਤੋਹਫੇ ਤੋਂ ਘੱਟ ਨਹੀਂ ਹੋਵੇਗਾ।  ਇਸ ਗੀਤ ਤੋਂ ਹੋਣ ਵਾਲੀ ਕਮਾਈ ਦਾ ਇੱਕ ਹਿੱਸਾ ਗਾਇਕ ਦੇ ਪਰਿਵਾਰ ਨੂੰ ਦਿੱਤਾ ਜਾਵੇਗਾ। ਇਹ ਜਾਣਕਾਰੀ ਖੁਦ ਸਲੀਮ ਮਰਚੈਂਟ ਨੇ ਸਾਂਝੀ ਕੀਤੀ ਹੈ।

ਸਲੀਮ ਮਰਚੈਂਟ ਨੇ ਇੰਸਟਾਗ੍ਰਾਮ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ ‘ਚ ਉਹ ਕਹਿੰਦੇ ਹੋਏ ਨਜ਼ਰ ਆ ਰਹੇ ਹਨ, ‘ਸਭ ਨੂੰ ਹੈਲੋ। ਕਈ ਲੋਕ ਮੈਨੂੰ ਇਹ ਸਵਾਲ ਪੁੱਛਦੇ ਹਨ ਕਿ ਤੁਹਾਡਾ ਸਿੱਧੂ ਮੂਸੇਵਾਲਾ ਨਾਲ ਰਿਕਾਰਡ ਕੀਤਾ ਗੀਤ ਕਦੋਂ ਰਿਲੀਜ਼ ਹੋਣ ਵਾਲਾ ਹੈ, ਹੁਣ ਉਹ ਸਮਾਂ ਆ ਗਿਆ ਹੈ। ਅਸੀਂ ਇਸ ਗੀਤ ਨੂੰ ਪਿਛਲੇ ਸਾਲ ਜੁਲਾਈ 2021 ਵਿੱਚ ਚੰਡੀਗੜ੍ਹ ਵਿੱਚ ਰਿਕਾਰਡ ਕੀਤਾ ਸੀ। ਸਿੱਧੂ ਦਾ ਨਵਾਂ ਗੀਤ ‘ਜਾਂਦੀ ਵਾਰ’ 2 ਸਤੰਬਰ ਨੂੰ ਰਿਲੀਜ਼ ਕੀਤਾ ਜਾਵੇਗਾ।

- Advertisement -

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment