ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘VAAR’ ਇਸ ਦਿਨ੍ਹ ਹੋਵੇਗਾ ਰਿਲੀਜ਼

Rajneet Kaur
1 Min Read

ਨਿਊਜ਼ ਡੈਸਕ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਉਸਦਾ ਦੂਜਾ ਗੀਤ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਰਿਲੀਜ਼ ਹੋਣ ਜਾ ਰਿਹਾ ਹੈ। ਇਹ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਗੁਰੂ ਪਰਬ ਦੇ ਦਿਨ ਪਾਠ ਉਪਰੰਤ ਅਰਦਾਸ ਕਰਕੇ ਸਵੇਰੇ 10 ਵਜੇ ਗੀਤ ਰਿਲੀਜ਼ ਕੀਤਾ ਜਾਵੇਗਾ।ਦਸ ਦਈਏ ਕਿ ਸਿੱਧੂ ਦੀ ਮੌਤ ਤੋਂ ਬਾਅਦ SYL ਗੀਤ  ਰਿਲੀਜ਼ ਕੀਤਾ ਗਿਆ ਸੀ।ਜਿਸਨੂੰ ਯੂਟਿਊਬ ‘ਚ ਬੈਨ ਕਰ ਦਿਤਾ ਗਿਆ ਸੀ।

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਦੂਜਾ ਗੀਤ ਹੈ। ਸੋਸ਼ਲ ਮੀਡੀਆ ‘ਤੇ ਪਾਈ ਪੋਸਟ ਮੁਤਾਬਕ ਇਸ ਗੀਤ ਦਾ ਟਾਈਟਲ ‘ਵਾਰ’ ਰੱਖਿਆ ਗਿਆ ਹੈ। ਇਹ ਉਹਨਾਂ ਗੀਤਾਂ ਵਿੱਚੋਂ ਇੱਕ ਹੈ ਜਿਸਨੂੰ ਸਿੱਧੂ ਮੂਸੇਵਾਲਾ ਨੇ ਗਾਇਆ ਸੀ, ਪਰ ਰਿਲੀਜ਼ ਤੋਂ ਪਹਿਲਾਂ ਹੀ ਹੱਤਿਆ ਕਰ ਦਿਤੀ ਗਈ ਸੀ।

 

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment