ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਇੰਗਲੈਂਡ ਲਈ ਹੋਏ ਰਵਾਨਾ

Rajneet Kaur
1 Min Read

ਨਿਊਜ਼ ਡੈਸਕ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਲੰਘੀ ਰਾਤ  ਇੰਗਲੈਂਡ  ਲਈ ਰਵਾਨਾ ਹੋ ਗਏ ਹਨ। ਇਸ ਦੌਰਾਨ ਮਰਹੂਮ ਗਾਇਕ ਦੇ ਇਨਸਾਫ ਦੀ ਲੜਾਈ ਜਾਰੀ ਰਹੇਗੀ। ਮਿਲੀ ਜਾਣਕਾਰੀ ਅਨੁਸਾਰ  ਉਹ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਸਜ਼ਾ ਦਵਾਉਣ ਤੇ ਇਨਸਾਫ ਲਈ ਇੰਗਲੈਂਡ ਦੀ ਪਾਰਲੀਮੈਂਟ ਸਾਹਮਣੇ ਰੋਸ ਮਾਰਚ ਵਿੱਚ ਸ਼ਿਰਕਤ ਕਰਨਗੇ।

ਦੱਸ ਦੇਈਏ ਕਿ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਇੱਕ ਮਾਰਚ ਕੱਢਿਆ ਜਾ ਰਿਹਾ ਹੈ, ਜਿਸ ਵਿੱਚ ਉਹ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਯੂਕੇ ਦੀ ਕੰਪਨੀ ਸਿੱਧੂ ਮੂਸੇਵਾਲਾ ਦਾ ਹੈਲੋਗ੍ਰਾਮ ਬਣਾ ਰਹੀ ਹੈ। ਜ਼ਿਕਰਯੋਗ ਹੈ ਕਿ ਮੂਸੇਵਾਲਾ ਦੇ ਮਾਤਾ-ਪਿਤਾ ਨੇ ਇਲਜ਼ਾਮ ਲਾਇਆ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਬੇਟੇ ਦੇ ਕਾਤਲ ਦਾ ਇਨਸਾਫ ਦੇਣ ਵਿੱਚ ਨਾਕਾਮ ਰਹੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

- Advertisement -

Share this Article
Leave a comment