ਚੰਡੀਗੜ੍ਹ: ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਦੀ ਮੰਗ ਲਈ ਭੁੱਖ ਹੜਤਾਲ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੀਰਵਾਰ ਨੂੰ ਕੁਝ ਦੇਰ ਲਈ ਬੇਹੋਸ਼ ਹੋ ਗਏ ਸਨ। ਅੱਜ ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਚਾਲ ਜਾਣਨ ਲਈ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਪਹੁੰਚੇ। ਉਨ੍ਹਾਂ ਨੇ ਜਗਜੀਤ ਡੱਲੇਵਾਲ ਦੀ ਸਿਹਤ ਦਾ ਹਾਲ ਚਾਲ ਜਾਣਿਆ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ।
ਦੱਸ ਦੇਈਏ ਕਿ ਜਗਜੀਤ ਸਿੰਘ ਡੱਲੇਵਾਲ ਨੂੰ 24 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ। ਡੱਲੇਵਾਲ ਵੀਰਵਾਰ ਸਵੇਰੇ ਅਚਾਨਕ ਬੇਹੋਸ਼ ਹੋ ਗਏ ਸਨ। ਉਨ੍ਹਾਂ ਉਲਟੀਆਂ ਵੀ ਆਈਆਂ। ਡੱਲੇਵਾਲ ਦਾ ਬਲੱਡ ਪ੍ਰੈਸ਼ਰ ਕਾਫ਼ੀ ਘੱਟ ਗਿਆ ਹੈ। ਉਨ੍ਹਾਂ ਦੀ ਹਾਲਾਤ ਬਹੁਤ ਨਾਜ਼ੁਕ ਹੋ ਚੁੱਕੀ ਹੈ।
ਅੱਜ ਸੁਪਰੀਮ ਕੋਰਟ ਨੇ ਕਿਸਾਨਾਂ ਦੇ ਅੰਦੋਲਨ ਦੀ ਸੁਣਵਾਈ ਵੀ ਕੀਤੀ। ਸੁਪਰੀਮ ਕੋਰਟ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ‘ਤੇ ਚਿੰਤਾ ਪ੍ਰਗਟਾਈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਡੱਲੇਵਾਲ ਦੇ ਟੈਸਟਾਂ ਦੀ ਰਿਪੋਰਟ ਵੀ ਮੰਗੀ ਹੈ। ਰਿਪੋਰਟ ਸਬੰਧੀ ਪੰਜਾਬ ਸਰਕਾਰ ਨੂੰ ਭਲਕੇ ਯਾਨੀਕਿ 20 ਦਸੰਬਰ ਦੀ ਦੁਪਹਿਰ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।