ਅੱਜ ਦੇ ਦਿਨ ਸਿੱਧੂ ਮੂਸੇਵਾਲੇ ਦੀ ਹੋਈ ਸੀ ਹੱਤਿਆ, ਸਾਲ ਹੋਇਆ ਪੂਰਾ ਪਰ ਨਹੀਂ ਮਿਲਿਆ ਇਨਸਾਫ

Rajneet Kaur
2 Min Read

ਚੰਡੀਗੜ੍ਹ:  ਪੰਜਾਬੀ ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ  ਦੇ ਕਤਲ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਦੱਸ ਦੇਈਏ ਕਿ ਅੱਜ ਹੀ  ਦੇ ਦਿਨ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਦਿਨ ਦਿਹਾੜੇ ਹੱਤਿਆ ਕਰ ਦਿਤੀ ਗਈ ਸੀ। ਬੀਤੇ ਦਿਨੀ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਪਿੰਡ ਜਵਾਹਰਕੇ ਪਹੁੰਚੀ ਜਿੱਥੇ ਮੂਸੇਵਾਲਾ ਦਾ ਕਤਲ ਹੋਇਆ ਸੀ। ਉੱਥੇ ਪਹੁੰਚ ਕੇ ਮਾਤਾ ਚਰਨ ਕੌਰ ਨੇ ਮੱਥਾ ਟੇਕ ਕੇ ਆਪਣੇ ਪੁੱਤਰ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਅਜੇ ਤੱਕ ਵੀ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ।

ਗੈਂਗਸਟਰ ਲਾਰੈਂਸ ਦੇ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਇਸ ਸਾਰੀ ਸਾਜ਼ਿਸ਼ ਨੂੰ ਅੰਜਾਮ ਦਿੱਤਾ ਸੀ। ਜਿਸ ‘ਚ ਲਾਰੇਂਸ ਦੇ ਭਰਾ ਅਨਮੋਲ ਅਤੇ ਭਤੀਜੇ ਸਚਿਨ ਥਾਪਨ ਵੀ ਸ਼ਾਮਿਲ ਸਨ।

ਮੂਸੇਵਾਲਾ ਦੀ ਪਹਿਲੀ ਬਰਸੀ ਨੂੰ ਲੈ ਕੇ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ ‘ਚ ਪਾਠ ਦੇ ਭੋਗ ਪਾਏ ਜਾਣਗੇ। ਮੂਸੇਵਾਲਾ ਦੀ ਯਾਦ ‘ਚ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਦੇ ਲਈ ਮਾਨਸਾ ਦੇ ਗੁਰਦੁਆਰਾ ਚੌਕ ਤੋਂ ਬੱਸ ਅੱਡਾ ਚੌਕ ਤੱਕ ਰੋਸ ਮਾਰਚ ਵੀ ਕੱਢਿਆ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment