ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦੀ ਲੰਘੇ ਹਫ਼ਤੇ ਗਰਭਵਤੀ ਹੋਣ ਦੀ ਖ਼ਬਰ ਆਈ ਸੀ। ਇਸ ਪਿੱਛੋਂ ਸੋਸ਼ਲ ਮੀਡੀਆ ਉੱਤੇ ਤਰ੍ਹਾਂ-ਤਰ੍ਹਾਂ ਦੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਫੇਸਬੁਕ ਪੇਜ ‘ਤੇ ਇਨ੍ਹਾਂ ਸਾਰੀਆਂ ਅਫ਼ਵਾਹਾਂ ਦਾ ਖੰਡਨ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਬਹੁਤ ਸਾਰੀਆਂ ਅਫ਼ਵਾਹਾਂ ਪਰਿਵਾਰ ਬਾਰੇ ਚਲਾਈਆਂ ਜਾ ਰਹੀਆਂ ਹਨ, ਉਨ੍ਹਾਂ ਉੱਤੇ ਯਕੀਨ ਨਾ ਕੀਤਾ ਜਾਵੇ। ਉਨ੍ਹਾਂ ਨੇ ਇਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ-ਸਿੱਧੂ ਨੂੰ ਚਾਹੁਣ ਵਾਲਿਆਂ ਦੇ ਅਸੀਂ ਧੰਨਵਾਦੀ ਹਾਂ ਜੋ ਸਾਡੇ ਪਰਿਵਾਰ ਪ੍ਰਤੀ ਫ਼ਿਕਰਮੰਦ ਹਨ। ਪਰ ਅਸੀਂ ਬੇਨਤੀ ਕਰਦੇ ਹਾਂ ਬਹੁਤ ਸਾਰੀਆਂ ਅਫ਼ਵਾਹਾਂ ਪਰਿਵਾਰ ਬਾਰੇ ਚਲਾਈਆਂ ਜਾ ਰਹੀਆਂ ਹਨ, ਉਨ੍ਹਾਂ ਉੱਤੇ ਯਕੀਨ ਨਾ ਕੀਤਾ ਜਾਵੇ। ਜੋ ਵੀ ਖ਼ਬਰ ਹੋਵੇਗੀ, ਪਰਿਵਾਰ ਵੱਲੋਂ ਤੁਹਾਡੇ ਸਭ ਨਾਲ ਸਾਂਝੀ ਕਰ ਦਿੱਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।