ਸਿੱਧੂ ਮੂਸੇਵਾਲਾ ਫਾਇਰਿੰਗ ਮਾਮਲਾ : ਡੀ.ਐੱਸ.ਪੀ. ਦੇ ਬੇਟੇ ਜੰਗਸ਼ੇਰ ਸਿੰਘ ਨੂੰ ਹਾਈਕੋਰਟ ਤੋਂ ਮਿਲੀ ਰਾਹਤ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਸਿੱਧੂ ਮੂਸੇਵਾਲਾ ਫਾਇਰਿੰਗ ਮਾਮਲੇ ‘ਚ ਉਨ੍ਹਾਂ ਦੇ ਸਹਿ-ਦੋਸ਼ੀ ਜੰਗਸ਼ੇਰ ਸਿੰਘ ਅਗਾਊਂ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦੇ ਹੋਏ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਸਹਿ-ਦੋਸ਼ੀ ਜੰਗਸ਼ੇਰ ਸਿੰਘ ਨੇ ਧਨੌਲਾ ਫਾਇਰਿੰਗ ਮਾਮਲੇ ‘ਚ ਪੰਜਾਬ ਐਂਡ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਸੀ।

ਇਸ ਮਾਮਲੇ ਵਿਚ ਇੱਕ ਹੋਰ ਵਿਅਕਤੀ ਨੇ ਵੀ ਹਾਈਕੋਰਟ ਪਾਸੋਂ ਦਖ਼ਲ ਦੀ ਮੰਗ ਕੀਤੀ ਹੈ, ਜਿਸ ਨੇ ਜੰਗਸ਼ੇਰ ਦੀ ਜ਼ਮਾਨਤ ਦਾ ਵਿਰੋਧ ਕੀਤਾ ਸੀ, ਪਰ ਹਾਈਕੋਰਟ ਨੇ ਉਸ ਨੂੰ ਅਰਜ਼ੀ ਦੇਣ ਲਈ ਕਿਹਾ ਹੈ। ਇਸ ਦੇ ਨਾਲ ਹੀ ਮਾਣਯੋਗ ਹਾਈਕੋਰਟ ਨੇ ਪੰਜਾਬ ਸਰਕਾਰ ਤੇ ਪੁਲਿਸ ਨੂੰ ਨੋਟਿਸ ਭੇਜਦੇ ਹੋਏ ਮਾਮਲੇ ਨੂੰ ਕੁੱਝ ਦਿਨਾਂ ਲਈ ਮੁਲਤਵੀ ਕਰ ਦਿੱਤਾ ਹੈ।

ਦੱਸ ਦਈਏ ਕਿ ਇਸ ਮਾਮਲੇ ‘ਚ ਕੁਝ ਦਿਨ ਪਹਿਲਾਂ ਬਰਨਾਲਾ ਅਦਾਲਤ ‘ਚ ਡੀ.ਐੱਸ.ਪੀ. ਦੇ ਬੇਟੇ ਜੰਗਸ਼ੇਰ ਸਿੰਘ, ਹੈੱਡ ਕਾਂਸਟੇਬਲ ਗੁਰਜਿੰਦਰ ਸਿੰਘ, ਗਗਨਦੀਪ ਸਿੰਘ (ਕਾਂਸਟੇਬਲ), ਬਲਕਾਰ ਸਿੰਘ (ਏ.ਐਸ.ਆਈ), ਹਰਵਿੰਦਰ ਸਿੰਘ (ਕਾਂਸਟੇਬਲ) ਅਤੇ ਜਸਵੀਰ ਸਿੰਘ (ਕਾਂਸਟੇਬਲ) ਵੱਲੋਂ ਅਦਾਲਤ ‘ਚ ਅੰਤਰਿਮ ਜ਼ਮਾਨਤ ਦੀ ਅਰਜ਼ੀ ਲਾਈ ਗਈ ਸੀ ਜਿਸ ਨੂੰ ਅਡੀਸ਼ਨਲ ਜੱਜ ਅਰੁਣ ਗੁਪਤਾ ਨੇ ਰੱਦ ਕਰ ਦਿੱਤਾ ਸੀ। ਵਿਰੋਧੀ ਪੱਖ ਵੱਜੋਂ ਸੋਸ਼ਲ ਐਕਟਿਵਿਸਟ ਹਾਈਕੋਰਟ ਦੇ ਵਕੀਲ ਰਵੀ ਜੋਸ਼ੀ ਅਤੇ ਬਰਨਾਲਾ ਦੇ ਵਕੀਲ ਹਰਿੰਦਰਪਾਲ ਸਿੰਘ ਰਾਨੂ ਪੇਸ਼ ਹੋਏ।

Share this Article
Leave a comment