ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ ’ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਪੇ

Rajneet Kaur
2 Min Read

ਨਿਊਜ਼ ਡੈਸਕ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਇਨਸਾਫ ਦੀ ਮੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ ‘ਤੇ ਬੈਠ ਗਏ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਇਸ ਵੇਲੇ ਜੋ ਵੀ ਹੋ ਰਿਹਾ ਹੈ, ਉਹ ਉਨ੍ਹਾਂ ਪੁੱਤਰ ਦੇ ਕਤਲ ਕੇਸ ਨੂੰ ਦਬਾਉਣ ਲਈ ਹੋ ਰਿਹਾ ਹੈ।

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮਜ਼ਬੂਰੀ ਕਰਕੇ ਉਨ੍ਹਾਂ ਨੂੰ ਧਰਨੇ ’ਤੇ ਬੈਠਣਾ ਪੈ ਰਿਹਾ ਹੈ। ਪਿਛਲੇ 10 ਮਹੀਨਿਆਂ ਤੋਂ ਉਨ੍ਹਾਂ ਵੱਲੋਂ ਲਗਾਤਾਰ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ। ਪਰ ਅਜੇ ਤੱਕ ਇਨਸਾਫ ਮਿਲਣ ਦੀ ਉਮੀਦ ਨਹੀਂ ਦਿਖ ਰਹੀ ਹੈ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੇਰੇ ਹੱਕ ‘ਚ ਕੁਝ ਵੀ ਨਹੀਂ ਜਾ ਰਿਹਾ, ਜਿਸ ਕਾਰਨ ਮੈਂ ਵਿਧਾਨ ਸਭਾ ਦੇ ਬਾਹਰ ਧਰਨੇ ‘ਤੇ ਬੈਠਣ ਲਈ ਮਜਬੂਰ ਹਾਂ। ਮੇਰਾ ਪੁੱਤਰ ਵਿਸ਼ਵ ਪ੍ਰਸਿੱਧ ਹਸਤੀ ਸੀ। ਦੁਨੀਆਂ ਵਿੱਚ ਗੁੱਸਾ ਹੈ ਪਰ ਸਾਡੀ ਸਰਕਾਰ ਸਾਡੀ ਗੱਲ ਨਹੀਂ ਸੁਣ ਰਹੀ। ਉਨ੍ਹਾਂ ਕਿਹਾ ਕਿ ਅਜੇ ਤੱਕ ਕੁਝ ਨਹੀਂ ਹੋਇਆ। ਸਿਰਫ ਗੋਲੀ ਚਲਾਉਣ ਵਾਲਿਆਂ ਨੂੰ ਹੀ ਫੜਿਆ ਗਿਆ ਹੈ।

ਇਸ ਦੌਰਾਨ ਬਲਕੌਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਵਿਧਾਨ ਸਭਾ ਚੱਲਦੀ ਰਹੇਗੀ, ਮੈਂ ਹਰ ਰੋਜ਼ ਰੋਸ ਪ੍ਰਦਰਸ਼ਨ ‘ਤੇ ਬੈਠਾਂਗਾ। ਉਨ੍ਹਾਂ ਕਿਹਾ ਕਿ 11 ਮਹੀਨੇ ਹੋ ਗਏ ਹਨ, ਅੱਜ ਤੱਕ ਸਿੱਧੂ ਕਤਲ ਕੇਸ ਦਾ ਚਲਾਨ ਪੇਸ਼ ਨਹੀਂ ਹੋਇਆ। ਅਸੀਂ ਇੱਕ ਆਜ਼ਾਦ ਦੇਸ਼ ਵਿੱਚ ਰਹਿੰਦੇ ਹਾਂ ਤੇ ਸਾਡੇ ਨਾਲ ਕੀ ਹੋ ਰਿਹਾ ਹੈ। ਸਾਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਕਿ ਸਾਨੂੰ 25 ਅਪ੍ਰੈਲ ਤੋਂ ਪਹਿਲਾਂ ਜਾਨੋਂ ਮਾਰ ਦਿੱਤਾ ਜਾਏਗਾ। ਦੱਸ ਦਈਏ ਕਿ ਮੂਸੇਵਾਲੇ ਦੇ ਮਾਪਿਆਂ ਵੱਲੋਂ ਮਾਮਲੇ ’ਚ ਸ਼ਾਮਲ ਮਾਸਟਰਮਾਇੰਡ ’ਤੇ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਹੈ ਕਿ ਜਦੋਂ ਤੱਕ ਬਜਟ ਇਜਲਾਸ ਚੱਲਦੇ ਉਸ ਸਮੇਂ ਤੱਕ ਉਹ ਲਗਾਤਾਰ ਧਰਨੇ ’ਤੇ ਬੈਠਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment