ਨਵਜੋਤ ਸਿੱਧੂੁ ਨੇ ਆਪਣੀ ਹੀ ਸਰਕਾਰ ਦੇ ਵੱਕਾਰ ‘ਤੇ ਚੁੱਕੇ ਸਵਾਲ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਪਟਿਆਲਾ ਵਿਖੇ ਆਪਣੀ ਰਿਹਾਇਸ਼ ’ਚ ਪੱਤਰਕਾਰ ਮਿਲਣੀ ਦੌਰਾਨ ਸ਼ਾਇਰਾਨਾ ਅੰਦਾਜ਼ ‘ਚ ਆਪਣੀ ਹੀ ਸਰਕਾਰ ਦੇ ਵੱਕਾਰ ‘ਤੇ ਕਈ ਸਵਾਲ ਖੜ੍ਹੇ ਕੀਤੇ। ਉਨ੍ਹਾਂ ਨੇ ਕਿਹਾ ਕਿ, ‘ਕੋਟਕਪੂਰਾ ਵਿਖੇ 2015 ‘ਚ ਹੋਈ ਗੋਲੀਬਾਰੀ ਮਾਮਲੇ ‘ਚ ਹੁਣ ਤੱਕ ਕਿੰਨੀਆਂ ਹੀ ਸਿੱਟ ਬਣੀਆਂ, ਪਰ ਉਨ੍ਹਾਂ ਦਾ ਨਤੀਜਾ ਸਾਹਮਣੇ ਨਹੀਂ ਆਇਆ। ਜੇਕਰ ਸਾਹਮਣੇ ਆਇਆ ਤਾਂ ਦੋਸ਼ੀਆਂ ਦੇ ਨਾਮ ਸਾਹਮਣੇ ਆਉਣ ‘ਤੇ ਕੋਈ ਕਾਰਵਾਈ ਨਹੀਂ ਹੋਈ।’

ਨਵਜੋਤ ਸਿੱਧੂ ਨੇ ਮੰਗ ਕੀਤੀ ਹੈ ਕਿ ਬਰਗਾੜੀ ਕਾਂਡ ਨਾਲ ਸਬੰਧਤ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਰਿਪੋਰਟ ਨੂੰ ਜਨਤਕ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ ਇਸ ਬਾਰੇ ਪਤਾ ਲੱਗ ਸਕੇ ਕਿ ਕਿਸ ਸਰਕਾਰ ਦੇ ਆਗੂ ਤੇ ਪੁਲੀਸ ਅਧਿਕਾਰੀ ਦੋਸ਼ੀ ਹਨ।

ਇਸ ਤੋਂ ਇਲਾਵਾ ਸਿੱਧੂ ਨੇ ਕਿਹਾ ਕਿ ਨਸ਼ਿਆਂ ਦੇ ਮਾਮਲੇ ’ਚ ਸਰਕਾਰ ਭੋਲੇ ਦੀ ਸੁਣੇ ਜਾਂ ਬਿੱਟੂ ਔਲਖ ਦੀ, ਪਰ ਸੁਣ ਲਵੇ। ਪਰ ਅਜਿਹਾ ਨਹੀਂ ਹੋਣਾ ਕਿਉਂਕਿ ਉਹ ਸੱਚ ਨਹੀਂ ਸੁਣਨਾ ਚਾਹੁੰਦੇ। ਇਹ ਇਕ ਕਾਰਨ ਹੈ ਜਿਸ ਕਰਕੇ ਲੋਕਾਂ ਦਾ ਵਿਸ਼ਵਾਸ ਖ਼ਤਮ ਹੋ ਗਿਆ ਹੈ।

Share this Article
Leave a comment