ਸਿੱਧੂ ਦੀ ਭਗਵੰਤ ਮਾਨ ਨੂੰ ਵੱਡੀ ਨਸੀਹਤ, ਸੈਰਾਂ ਛੱਡ ਆਪਣੀ ਡਿਊਟੀ ਨਿਭਾਉਣ ਮੁੱਖ ਮੰਤਰੀ

TeamGlobalPunjab
3 Min Read

ਚੰਡੀਗੜ੍ਹ: ਸੂਬੇ ਚ ਲਗਾਤਾਰ ਵਧਦੀਆਂ ਵਾਰਦਾਤਾਂ ਤੋਂ ਬਾਅਦ ‘ਆਪ’ ਸਰਕਾਰ ਸਵਾਲਾ ਦੇ ਘੇਰੇ ‘ਚ ਹੈ। ਇਸੇ ਮੁੱਦੇ ’ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਸੂਬੇ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਕਰੜੇ ਹੱਥੀ ਲਿਆ ਹੈ।ਸਿੱਧੂ ਨੇ ਪਟਿਆਲਾ ਵਿਖੇ ਬੀਤੀ ਰਾਤ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਹੋਏ ਖਿਡਾਰੀ ਦੇ ਕਤਲ ਤੋਂ ਬਾਅਦ ਸੂਬੇ ‘ਚ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ।

ਸਿੱਧੂ ਨੇ ਬਰਗਾੜੀ ਮੋਰਚੇ ਪਹੁੰਚਣ ਤੋਂ ਪਹਿਲਾਂ ਹੀ ਟਵੀਟ ਕਰਦਿਆਂ ਮਾਨ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸੀਹਤ ਦਿੱਤੀ ਹੈ ਕਿ ਉਹ ਸੈਰ ਕਰਨਾ ਛੱਡ ਕੇ ਸੂਬੇ ਦੀ ਵਿਗੜਦੀ ਕਾਨੂੰਨ-ਵਿਵਸਥਾ ਦੀ ਸਥਿਤੀ ਵੱਲ ਧਿਆਨ ਦੇਣ। ਆਪਣੇ ਟਵੀਟ ‘ਚ ਮੁੱਖ ਮੰਤਰੀ ਭਗਵੰਤ ਮਾਨ ਤੇ ਤੰਜ਼ ਕੱਸਦਿਆਂ ਨਵਜੋਤ ਸਿੱਧੂ ਨੇ ਲਿਖਿਆ ਕਿ, ‘ਹਿਮਾਚਲ ਦੀਆਂ ਠੰਡੀਆਂ ਹਵਾਵਾਂ ਵਿੱਚ ਵੋਟਾਂ ਮੰਗਣ ਵਿੱਚ ਰੁੱਝੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਵਿੱਚ ਅਮਨ-ਕਾਨੂੰਨ ਦੀ ਪੂਰੀ ਤਰ੍ਹਾਂ ਢਹਿ-ਢੇਰੀ ਸਥਿਤੀ ਵੱਲ ਧਿੳਾਨ ਦੇਣਾ ਚਾਹੀਦਾ ਹੈ। ਪਟਿਆਲਾ ਵਿਖੇ ਵਾਪਰੀਆਂ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਉਹਨਾਂ ਲਿਖਿਆ ਕਿ ਸ਼ਹਿਰ’ ਚ ਅੱਜ 2 ਹੋਰ ਕਤਲ ਹੋਏ ਹਨ। ਸੂਬੇ ‘ਚ ਰੋਜ਼ਾਨਾ ਔਸਤਨ 3-4 ਕਤਲ ਹੋ ਰਹੇ ਹਨ, ਜਿਸ ਕਾਰਨ ਲੋਕਾਂ ‘ਚ ਡਰ ਦਾ ਮਾਹੌਲ ਹੈ।’

ਸਿੱਧੂ ਨੇ ਮੁੱਖ ਮੰਤਰੀ ਨੂੰ ਇੱਕ ਤਰੀਕੇ ਨਾਲ ਨਸੀਹਤ ਦਿੱਤੀ ਕਿ ਆਪਣੀ ਡਿਊਟੀ ਨਿਭਾਉਣ ਦਾ ਸਭ ਤੋਂ ਵਧੀਆ ਤਰੀਕਾ ਹੈ ਇਸ ਨੂੰ ਪੂਰਾ ਕਰਨਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਸਮੇਂ ਹਿਮਾਚਲ ਪ੍ਰਦੇਸ਼ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ ਹਿਮਾਚਲ ਪ੍ਰਦੇਸ਼ ਪੁੱਜੇ ਹੋਏ ਹਨ। ਇਸ ਤੋਂ ਪਹਿਲਾਂ ਬੀਤੇ ਦਿਨੀਂ ਉਹ ਗੁਜਰਾਤ ਵਿੱਚ ਪਾਰਟੀ ਦੇ ਪ੍ਰਚਾਰ ਲਈ ਗਏ ਸਨ। ਇਸ ਨੂੰ ਲੈ ਕੇ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਤੋਂ ਪਹਿਲਾ ਬੀਤੇ ਰੋਜ਼ ਵੀ ਸਿੱਧੂ ਨੇ ਗੁਰਦਾਸਪੁਰ ਦੇ ਪਿੰਡ ਫੁਲੜਾ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਵਾਪਰੀਆਂ ਘਟਨਾਂ ਨੂੰ ਲੈ ਕੇ ਸੂਬਾ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਸਨ।

Share this Article
Leave a comment