ਕਾਂਗਰਸ ਦੀ ਪ੍ਰਧਾਨਗੀ ਤੋਂ ਸਿੱਧੂ ਨੇ ਬੇਸ਼ੱਕ ਅਸਤੀਫਾ ਦੇ ਦਿੱਤਾ ਹੈ, ਪਰ ਹਾਲੇ ਮਨਜ਼ੂਰ ਨਹੀਂ ਹੋਇਆ: ਖਹਿਰਾ

TeamGlobalPunjab
2 Min Read

ਲੁਧਿਆਣਾ: ਪੰਜਾਬ ਵਿਧਾਨ ਸਭਾ ਚੋਣਾਂ ‘ਚ ਹਾਰ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ‘ਚ ਲੁਧਿਆਣਾ ਤੋਂ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਦੇ ਘਰ  ਕਾਂਗਰਸੀ ਆਗੂਆਂ ਨੇ ਮੀਟਿੰਗ ਕੀਤੀ।ਮੀਟਿੰਗ ਤੋਂ ਬਾਅਦ ਸੁਖਪਾਲ ਖਹਿਰਾ ਨੇ ਸਾਫ ਕੀਤਾ ਕਿ ਪਾਰਟੀ `ਚ ਕੋਈ ਧੜੇਬੰਦੀ ਨਹੀਂ ਹੈ ਸਾਰੇ ਕਾਂਗਰਸੀ ਇੱਕ ਹਨ।

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ, ਇਹ ਕਾਂਗਰਸ ਪਾਰਟੀ ਦੀ ਮੀਟਿੰਗ ਹੈ ਜੋ ਪਾਰਟੀ ਦੇ ਪ੍ਰਧਾਨ ਦੀ ਅਗਵਾਈ ਹੇਠ ਹੋਈ ਹੈ। ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਬੇਸ਼ੱਕ ਅਸਤੀਫਾ ਦੇ ਦਿੱਤਾ ਹੈ, ਪਰ ਉਨ੍ਹਾਂ ਦਾ ਅਸਤੀਫਾ ਹਾਲੇ ਮਨਜ਼ੂਰ ਨਹੀਂ ਕੀਤਾ ਗਿਆ ਹੈ।

ਉੱਥੇ ਹੀ ਮੀਟਿੰਗ ਅੱਧ ਵਿਚਾਲੇ ਛੱਡ ਕੇ ਲੁਧਿਆਣਾ ਕੇਂਦਰੀ ਤੋਂ ਸਾਬਕਾ ਵਿਧਾਇਕ ਸੁਰਿੰਦਰ ਡਾਵਰ ਬਾਹਰ ਆ ਗਏ। ਉਨ੍ਹਾਂ ਨੇ ਜਾਣਕਾਰੀ ਦੱਸਿਆ ਕਿ ਉਨ੍ਹਾਂ ਨੇ ਕਿਸੇ ਦੀ ਕਿਰਿਆ ਤੇ ਜਾਣਾ ਹੈ ਜਿਸ ਕਾਰਨ ਉਹ ਮੀਟਿੰਗ ਤੋਂ ਬਾਹਰ ਆ ਗਏ ਹਨ। ਕਾਂਗਰਸੀ ਆਗੂ ਅਸ਼ਵਨੀ ਸੇਖੜੀ ਨੇ ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ ਕਾਂਗਰਸੀ ਇਕੱਠੇ ਹਨ ਅਤੇ ਮਿਲ ਕੇ ਕੰਮ ਕਰਨਗੇ।

ਕਾਂਗਰਸ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਇੱਕ ਵਾਰ ਫਿਰ ਨਵਜੋਤ ਸਿੱਧੂ ਸਰਗਰਮ ਨਜ਼ਰ ਆ ਰਹੇ ਹਨ ਤੇ ਲਗਾਤਾਰ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਮੁਲਾਕਾਤ ਕਰ ਰਹੇ ਹਨ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment