ਨਿਊਜ਼ ਡੈਸਕ: ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਕਪਿਲ ਸ਼ਰਮਾ ਦੇ ਸ਼ੋਅ ਵਿੱਚ ਵਾਪਸੀ ਕਰ ਸਕਦੇ ਹਨ। ਉਨ੍ਹਾਂ ਨੇ ਖੁਦ ਸ਼ੋਅ ‘ਚ ਵਾਪਸੀ ਦੇ ਸੰਕੇਤ ਦਿੱਤੇ ਹਨ। ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਤੇ ਉਨ੍ਹਾਂ ਲਿਖਿਆ ਹੈ, ‘ਦਿ ਹੋਮ ਰਨ।’ ਇੰਨਾ ਹੀ ਨਹੀਂ ਇਸ ‘ਤੇ ਲਿਖਿਆ ਹੈ ‘ਸਿੱਧੂ ਜੀ ਇਜ਼ ਬੈਕ।’ ਨਵਜੋਤ ਸਿੰਘ ਸਿੱਧੂ ਵੱਲੋਂ ਸ਼ੇਅਰ ਕੀਤੀ ਗਈ ਵੀਡੀਓ ਤੋਂ ਸਾਫ਼ ਹੈ ਕਿ ਕ੍ਰਿਕਟ ਕੁਮੈਂਟਰੀ ਤੋਂ ਬਾਅਦ ਉਹ ਲਾਫ਼ਟਰ ਸ਼ੋਅ ਵਿੱਚ ਵੀ ਵਾਪਸੀ ਕਰਨ ਜਾ ਰਹੇ ਹਨ।
ਦਸਣਾ ਬਣਦਾ ਹੈ ਕਿ ਆਈ.ਪੀ.ਐੱਲ. 2024 ਦੀ ਸ਼ੁਰੂਆਤ ਦੇ ਨਾਲ, ਉਹ ਕ੍ਰਿਕਟ ਕੁਮੈਂਟਰੀ ਰਾਹੀਂ ਛੋਟੇ ਪਰਦੇ ‘ਤੇ ਵਾਪਿਸ ਪਰਤੇ। ਹੁਣ ਉਨ੍ਹਾਂ ਨੇ ਇੱਕ ਵਾਰ ਫਿਰ ਲਾਫਟਰ ਸ਼ੋਅ ਵਿੱਚ ਵਾਪਸੀ ਦੇ ਸੰਕੇਤ ਦਿੱਤੇ ਹਨ।
The Home Run ….. @KapilSharmaK9 @WhoSunilGrover @harbhajan_singh @DrDrnavjotsidhu pic.twitter.com/hmk2xNCyJC
— Navjot Singh Sidhu (@sherryontopp) November 10, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।