ਚੰਡੀਗੜ੍ਹ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ‘ਚ ਬਗਾਵਤ ਦੇ ਆਸਾਰ!

raajan tiwari
4 Min Read

ਚੰਡੀਗੜ੍ਹ ਦੀਆਂ ਨਗਰ ਨਿਗਮ ਚੋਣਾਂ ਦਾ ਬਿਗੁਲ ਵੱਜਣ ਤੋਂ ਪਹਿਲਾਂ ਹੀ ਸਿਆਸੀ ਪਾਰਟੀਆਂ ਦੇ ਅੰਦਰ ਹਲਚਲ ਤੇਜ਼ ਹੋ ਗਈ ਹੈ। ਟਿਕਟਾਂ ਦੀ ਵੰਡ ਨੂੰ ਲੈ ਕੇ ਕਾਂਗਰਸ ਵਿੱਚ ਬਗਾਵਤ ਦੇ ਸੰਕੇਤ ਮਿਲਣ ਲੱਗੇ ਹਨ। ਹਾਲਾਤ ਇਹ ਹਨ ਕਿ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਤੋਂ ਪਹਿਲਾਂ ਹੀ ਪਾਰਟੀ ਦੇ ਕੁਝ ਆਗੂਆਂ ਦੀ ਨਾਰਾਜ਼ਗੀ ਸਾਹਮਣੇ ਆਉਣ ਲੱਗੀ ਹੈ।

ਦਰਅਸਲ, ਇਸ ਸਾਲ ਹੋਣ ਵਾਲੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਦੀਵਾਲੀ ਤੋਂ ਪਹਿਲਾਂ ਹੀ ਪਾਰਟੀਆਂ ਦੇ ਅੰਦਰ ਮੀਟਿੰਗਾਂ ਦਾ ਦੌਰ ਸ਼ੁਰੂ ਹੋ ਗਿਆ ਸੀ ਅਤੇ ਹੁਣ ਜਲਦ ਹੀ ਦੋਵੇਂ ਪਾਰਟੀਆਂ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪਰ ਇਸ ਸੂਚੀ ਤੋਂ ਪਹਿਲਾਂ ਕਾਂਗਰਸ ਲਈ ਇੱਕ ਨਵੀਂ ਮੁਸ਼ਕਲ ਖੜ੍ਹੀ ਹੁੰਦੀ ਦਿਖਾਈ ਦੇ ਰਹੀ ਹੈ। ਚਰਚਾ ਹੈ ਕਿ ਚੰਡੀਗੜ੍ਹ ਕਾਂਗਰਸ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗੁਜਰਾਲ ਪਾਰਟੀ ਛੱਡ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਸੈਕਟਰ 34 ਤੋਂ ਨਗਰ ਨਿਗਮ ਚੋਣ ਲੜਨ ਦੇ ਇੱਛੁਕ ਹਨ, ਪਰ ਇੱਥੋਂ ਉਨ੍ਹਾਂ ਦੀ ਟਿਕਟ ਪੱਕੀ ਨਹੀਂ ਮੰਨੀ ਜਾ ਰਹੀ। ਇਸੇ ਕਾਰਨ ਉਨ੍ਹਾਂ ਦੀ ਨਾਰਾਜ਼ਗੀ ਦੀਆਂ ਚਰਚਾਵਾਂ ਹਨ ਅਤੇ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਸਕਦੇ ਹਨ।

ਇਹ ਵੀ ਪੜ੍ਹੌ : ਦੋ ਯਾਤਰੀ ਟਰੇਨਾਂ ਦੀ ਭਿਆਨਕ ਟੱਕਰ, 7 ਦੀ ਮੌਤ, 100 ਤੋਂ ਵੱਧ ਜ਼ਖ਼ਮੀ

ਹਾਲਾਂਕਿ, ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ। ਉੱਧਰ, ਸੈਕਟਰ 34 ਤੋਂ ਕਾਂਗਰਸ ਮੌਜੂਦਾ ਕੌਂਸਲਰ ਪ੍ਰੇਮਲਤਾ ਨੂੰ ਮੁੜ ਮੈਦਾਨ ਵਿੱਚ ਉਤਾਰਨ ਦੀ ਤਿਆਰੀ ਕਰ ਰਹੀ ਹੈ। ਪ੍ਰੇਮਲਤਾ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸਨ ਅਤੇ ਬਾਅਦ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਨਗਰ ਨਿਗਮ ਦੀਆਂ ਮੀਟਿੰਗਾਂ ਵਿੱਚ ਉਨ੍ਹਾਂ ਦੀ ਸਰਗਰਮੀ ਅਤੇ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਪਾਰਟੀ ਉਨ੍ਹਾਂ ਨੂੰ ਇੱਕ ਹੋਰ ਮੌਕਾ ਦੇਣ ਬਾਰੇ ਵਿਚਾਰ ਕਰ ਰਹੀ ਹੈ।ਇਸੇ ਵਿਚਕਾਰ ਪਾਰਟੀ ਸੂਤਰਾਂ ਦੇ ਹਵਾਲੇ ਨਾਲ ਇਹ ਵੀ ਚਰਚਾ ਹੈ ਕਿ ਕਾਂਗਰਸ ਲੀਡਰਸ਼ਿਪ ਅਤੇ ਐਡਵੋਕੇਟ ਗੁਜਰਾਲ ਵਿਚਕਾਰ ਇਸ ਮਾਮਲੇ ਨੂੰ ਲੈ ਕੇ ਗੱਲਬਾਤ ਹੋਈ ਹੈ।

ਹੁਣ ਗੱਲ ਕਰੀਏ ਪਿਛਲੀਆਂ ਚੋਣਾਂ ਦੇ ਨਤੀਜਿਆਂ ਦੀ।

ਸਾਲ 2021 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ 35 ਵਿੱਚੋਂ 14 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਬਣੀ ਸੀ। ਭਾਜਪਾ ਨੂੰ 12, ਕਾਂਗਰਸ ਨੂੰ 8 ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਸੀਟ ਮਿਲੀ ਸੀ। ਹਾਲਾਂਕਿ, ਬਾਅਦ ਵਿੱਚ ਕਈ ਕੌਂਸਲਰਾਂ ਦੇ ਪਾਰਟੀ ਬਦਲਣ ਕਾਰਨ ਸਿਆਸੀ ਸਮੀਕਰਨ ਬਦਲ ਗਏ ਅਤੇ ਮੌਜੂਦਾ ਸਦਨ ਵਿੱਚ ਭਾਜਪਾ ਬਹੁਮਤ ਵਿੱਚ ਆ ਗਈ। ਹੁਣ ਦੇਖਣਾ ਹੋਵੇਗਾ ਕਿ ਟਿਕਟਾਂ ਦੀ ਵੰਡ ਕਾਂਗਰਸ ਲਈ ਨਵੀਂ ਮੁਸ਼ਕਲ ਬਣਦੀ ਹੈ ਜਾਂ ਪਾਰਟੀ ਆਪਣੇ ਨਾਰਾਜ਼ ਆਗੂਆਂ ਨੂੰ ਮਨਾਉਣ ਵਿੱਚ ਕਾਮਯਾਬ ਰਹਿੰਦੀ ਹੈ। ਚੰਡੀਗੜ੍ਹ ਦੀਆਂ ਇਨ੍ਹਾਂ ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਦਿਨੋ-ਦਿਨ ਗਰਮ ਹੁੰਦਾ ਨਜ਼ਰ ਆ ਰਿਹਾ ਹੈ।

Share This Article
Leave a Comment