ਬਠਿੰਡਾ : ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਨੂੰਹ-ਪੁੱਤਰ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਨਾਰਾਜ਼ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਮੌੜ ਹਲਕੇ ਦੇ ਇੰਚਾਰਜ ਅਹੁਦੇ ਤੋਂ ਹਟਾ ਕੇ ਜਨਮੇਜਾ ਸਿੰਘ ਸੇਖੋਂ ਨੂੰ ਇੰਚਾਰਜ ਲਾ ਦਿੱਤਾ ਹੈ।
ਮੌੜ ਹਲਕੇ ਦੇ ਸੀਨੀਅਰ ਅਕਾਲੀ ਲੀਡਰਾਂ ਦੀ ਮੀਟਿੰਗ ਪਿੰਡ ਬਾਦਲ ਵਿਖੇ ਸੱਦੀ ਗਈ ਸੀ ਜਿਸ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ। ਇਸ ਦੌਰਾਨ ਅਕਾਲੀ ਵਰਕਰਾਂ ਤੇ ਆਗੂਆਂ ਤੋਂ ਰਾਏ ਲੈ ਕੇ ਸਾਬਕਾ ਮੰਤਰੀ ਜਨਮੇਜਾ ਸਿੰਘ ਇਕ ਵਾਰ ਦੀ ਮੌੜ ਹਲਕੇ ਦੀ ਕਮਾਨ ਸੰਭਾਲ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਜਨਮੇਜਾ ਸਿੰਘ ਸੇਖੋਂ ਮੌੜ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਕੇ ਕੈਬਨਿਟ ਮੰਤਰੀ ਬਣੇ ਸਨ। 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਸੇਖੋਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਉਨ੍ਹਾਂ ਮੌੜ ਵਿਧਾਨ ਸਭਾ ਹਲਕੇ ਨੂੰ ਛੱਡ ਦਿੱਤਾ ਸੀ ਤੇ ਉਹ ਫਿਰੋਜ਼ਪੁਰ ਹਲਕੇ ‘ਚ ਵਿਚਰ ਰਹੇ ਸਨ।
.
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।