ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

Global Team
2 Min Read

ਅੰਮ੍ਰਿਤਸਰ: ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਸਵੇਰੇ 8 ਵਜੇ ਰਵਾਨਾ ਹੋ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਜਥਾ ਸਰਹੱਦ ਪਾਰ ਭੇਜਿਆ ਗਿਆ ਹੈ।

ਜ਼ਿਕਰਯੋਗ ਹੈ ਕਿ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ 896 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਸੀ। ਹਾਲਾਂਕਿ 788 ਜਣਿਆਂ ਦਾ ਵੀਜ਼ਾ ਰੱਦ ਕਰ ਦਿੱਤਾ ਗਿਆ।

ਸਕੱਤਰ ਪ੍ਰਤਾਪ ਸਿੰਘ ਕਿਹਾ ਕਿ ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਵੀਜ਼ੇ ਰੱਦ ਕਰਨਾ ਮੰਦਭਾਗਾ ਹੈ। ਜਦੋਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਦਾ ਤਾਂ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਕਰ ਰਹੇ ਹਨ।

ਜੱਥੇ ਨੂੰ ਗੁਰਧਾਮਾਂ ਦੇ ਦਰਸ਼ਨ ਕਰਨ ਲਈ 10 ਦਿਨ ਦਾ ਵੀਜ਼ਾ  ਦਿੱਤਾ ਗਿਆ ਹੈ। ਇਹ ਜੱਥਾ ਨਨਕਾਣਾ ਸਾਹਿਬ , ਪੰਜਾ ਸਾਹਿਬ ਹਸਨ ਅਬਦਾਲ ਅਤੇ ਲਾਹੌਰ ਤੇ ਕਰਤਾਰਪੁਰ ਸਾਹਿਬ ਸੱਚਾ ਸੌਦਾ ਤੇ ਹੋਰ ਵੱਖ ਵੱਖ ਆਪਣੇ ਸਿੱਖ ਗੁਰੂਧਾਮਾਂ ਦੇ ਦਰਸ਼ਨ ਕਰਕੇ ਦਸ ਦਿਨ ਬਾਅਦ ਭਾਰਤ ਵਾਪਸ ਪਰਤੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment