ਸਿੱਖ ਫੈਡਰੇਸ਼ਨ ਆਫ ਆਸਟ੍ਰੇਲੀਆ ਨੇ ਸਮੂਹ ਸਿੱਖ ਕੌਮ ਨੂੰ ਸਾਂਝੇ ਪੱਧਰ ‘ਤੇ ਪ੍ਰਕਾਸ਼ ਪੂਰਬ ਮਨਾਉਣ ਦੀ ਕੀਤੀ ਬੇਨਤੀ

TeamGlobalPunjab
2 Min Read

ਸਿੱਖ ਪੰਥ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਦੇ ਸਬੰਧ ਵਿੱਚ ਜਿੱਥੇ ਆਜ਼ਾਦੀ ਤੋਂ ਦਹਾਕਿਆਂ ਬਾਅਦ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਮਿਲਣ ਜਾ ਰਹੇ ਹਨ ਉੱਥੇ ਇਸ ਸਬੰਧ ਵਿੱਚ ਦੇਸ਼ਾਂ ਵਿਦੇਸ਼ਾਂ ਵਿੱਚ ਤਿਆਰੀਆਂ ਵੀ ਪੂਰੀਆਂ ਜੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਸਬੰਧੀ ਆਸਟ੍ਰੇਲੀਆ ਵਿੱਚ ਜਿੱਥੇ ਇਹ ਪਵਿੱਤਰ ਦਿਹਾੜਾ ਮਨਾਉਣ ਲਈ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ ਉੱਥੇ ਹੀ ਇੱਕ ਹੰਗਾਮੀ ਮੀਟਿੰਗ ਵੀ ਕੀਤੀ ਗਈ।

ਜਾਣਕਾਰੀ ਮੁਤਾਬਕ ਇਸ ਮੀਟਿੰਗ ਦੌਰਾਨ ਵੱਖ-ਵੱਖ ਗਰੁੱਪਾਂ ਵੱਲੋਂ, ਵੱਖਰੇ ਦਿਨਾਂ ‘ਤੇ ਪ੍ਰੋਗਰਾਮ ਉਲੀਕਣ ਦੀ ਚਿੰਤਾ ਵੀ ਪ੍ਰਗਟ ਕੀਤੀ ਗਈ। ਇਹ ਮੀਟਿੰਗ ਦੌਰਾਨ ਇਹ ਵੀ ਚਿੰਤਾ ਜਤਾਈ ਗਈ ਕਿ ਸ੍ਰੀ ਗੁਰੂ ਨਾਨਕ ਨਾਨਕ ਦੇਵ ਜੀ ਨੇ ਵੱਖ-ਵੱਖ ਫਿਰਕਿਆਂ ਨੂੰ ਇੱਕ ਕਰਨ ‘ਤੇ ਜ਼ੋਰ ਦਿੱਤਾ ਤਾਂ ਫਿਰ ਇਹ ਸਮਾਗਮ ਵੱਖਰੇ-ਵੱਖਰੇ ਕਿਉਂ ਕੀਤੇ ਜਾ ਰਹੇ ਹਨ ਅਤੇ ਇਹ ਵੀ ਦੋਸ਼ ਲੱਗਿਆ ਕਿ ਬਜਾਏ ਇਸ ਦੇ ਕਿ ਆਸਟ੍ਰੇਲੀਆਈ ਸਰਕਾਰ ਨੂੰ ਏਕਤਾ ਦਾ ਸਬੂਤ ਦਿੱਤਾ ਜਾਵੇ ਕਈ ਗਰੁੱਪਾਂ ਵਾਲੇ ਸਿਰਫ ਆਪੋ ਆਪਣੇ ਗਰੁੱਪਾਂ ਦਾ ਨਾਮ ਚਮਕਾਉਣ ਵਿੱਚ ਲੱਗੇ ਹੋਏ ਹਨ।

ਅਚਾਨਕ ਬੁਲਾਈ ਗਈ ਇਸ ਮੀਟਿੰਗ ਦੌਰਾਨ ਸਿਖ ਫੈਡਰੇਸ਼ਨ ਔਫ ਆਸਟ੍ਰੇਲੀਆ ਦੇ ਆਗੂਆਂ ਬਲਵਿੰਦਰ ਸਿੰਘ, ਜਸਪਾਲ ਸਿੰਘ, ਹਰਦੀਪ ਸਿੰਘ ਨੇ ਇਹ ਵੀ ਕਿਹਾ ਕਿ ਗੁਰਦੁਆਰਾ ਕਮੇਟੀਆਂ ਵਿੱਚ ਨੌਜਵਾਨਾਂ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਹ ਚੋਣ ਸਰਬਸੰਮਤੀ ਨਾਲ ਹੋਣੀ ਚਾਹੀਦੀ ਹੈ। ਅੰਤ ਵਿੱਚ ਸਮੂਹ ਮੈਂਬਰਾਂ ਨੇ ਆਸਟ੍ਰੇਲੀਅਨ ਸਿੱਖ ਸੰਗਤਾਂ, ਸੰਸਥਾਵਾਂ ਤੇ ਗੁਰਦੁਆਰਿਆਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਕਿ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸਿੱਖ ਕੌਮ ਇਕ ਸਾਝੇ ਅਤੇ ਨੈਸ਼ਨਲ ਪੱਧਰ ਦੇ ਪ੍ਰੋਗਰਾਮ ਵਜੋਂ ਮਨਾਉਣ ।

Share this Article
Leave a comment