ਦਿੱਲੀ ‘ਚ ਸਿੱਖ ਕੁੜੀ ਨਾਲ ਹੋਇਆ, ਧੱਕਾ ਸੜਕਾਂ ‘ਤੇ ਸਿੱਖ ਭਾਈਚਾਰੇ ਦੇ ਲੋਕ

TeamGlobalPunjab
1 Min Read

ਦਿੱਲੀ ‘ਚ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਫ਼ਤਰ ਦੇ ਬਾਹਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਮੇਟੀ  ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ‘ਚ ਕੇਜਰੀਵਾਲ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਜਾਣਕਾਰੀ ਮੁਤਾਬਿਕ ਇਹ ਮਸਲਾ ਪ੍ਰੀਖਿਆ ਦੌਰਾਨ ਇਕ ਸਿੱਖ ਬੱਚੀ ਨੂੰ ਰੋਕਣ ਦਾ ਹੈ ਜਿਸ ਨੂੰ ਕਕਾਰ ਉਤਾਰਨ ਲਈ ਕਿਹਾ ਗਿਆ ਸੀ ਅਤੇ ਕਕਾਰ ਨਾ ਉਤਾਰਨ ‘ਤੇ ਪ੍ਰੀਖਿਆ ਕੇਂਦਰ ‘ਚੋਂ ਬਾਹਰ ਭੇਜ ਦਿੱਤਾ ਗਿਆ। ਇਸ ਸਬੰਧੀ ਵਿਦਿਆਰਥਣ ਹਰਲੀਨ ਕੌਰ ਨੇ ਦੱਸਿਆ ਕਿ ਉਸ ਦੇ ਕਕਾਰਾਂ ‘ਤੇ ਟੇਪ ਲਗਾਈ ਗਈ ਅਤੇ ਫਿਰ ਇਸ ਦੇ ਬਾਵਜੂਦ ਵੀ ਉਸ ਨੂੰ ਪੇਪਰ ‘ਚ ਨਹੀਂ ਬੈਠਣ ਦਿੱਤਾ ਗਿਆ ਸੀ।

ਇਸ ਮੌਕੇ ਮਨਜਿੰਦਰ ਸਿੰਘ ਸਿਰਸਾ ਨੇ ਬੋਲਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਖਿਲਾਫ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਹੁਕਮ ਹੋਣ ਦੇ ਬਾਵਜੂਦ ਵੀ ਬੱਚੀ ਨੂੰ ਪ੍ਰੀਖਿਆ ਵਿੱਚ ਬੈਠਣ ਤੋਂ ਰੋਕਿਆ ਗਿਆ ਹੈ।

ਖ਼ੈਰ, ਹੁਣ ਚੇਅਰਮੈਨ ਨੇ ਸਿੱਖ ਆਗੂਆਂ ਨਾਲ ਫੋਨ ‘ਤੇ ਗੱਲ ਕਰਦਿਆਂ ਮਸਲੇ ਦਾ ਹੱਲ ਕੱਢਣ ਦਾ ਭਰੋਸਾ ਤਾਂ ਦੇ ਦਿੱਤਾ ਹੈ ਪਰ ਸਵਾਲ ਇਹ ਹੈ ਕਿ ਅਦਾਲਤੀ ਹੁਕਮਾਂ ਨੂੰ ਦਿੱਲੀ ‘ਚ ਲਾਗੂ ਕਿਉਂ ਨਹੀਂ ਕੀਤਾ ਗਿਆ। ਜੇਕਰ ਪਹਿਲਾਂ ਤੋਂ ਹੁਕਮ ਲਾਗੂ ਕੀਤੇ ਹੁੰਦੇ ਤਾਂ ਅਜਿਹੀ ਘਟਨਾ ਨਾ ਵਾਪਰਦੀ।

Share this Article
Leave a comment