ਲਾਪਤਾ ਸਰੂਪ ਮਾਮਲੇ ‘ਚ ਸਿੱਖ ਜਥੇਬੰਦੀਆਂ ਵੱਲੋਂ SGPC ਪ੍ਰਧਾਨ ਲੌਂਗੋਵਾਲ ਤੇ ਅੰਤ੍ਰਿਗ ਕਮੇਟੀ ਦੋਸ਼ੀ ਕਰਾਰ

TeamGlobalPunjab
1 Min Read

ਅੰਮ੍ਰਿਤਸਰ: ਲਾਪਤਾ ਪਾਵਨ ਸਰੂਪਾਂ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਇਸ ਸਬੰਧੀ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਅੰਤ੍ਰਿੰਗ ਕਮੇਟੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਸਿੱਖ ਜਥੇਬੰਦੀਆਂ ਨੇ ਅਕਾਲ ਤਖ਼ਤ ਨੇੜੇ ਮੀਟਿੰਗ ਕਰਕੇ ਇਹ ਫ਼ੈਸਲਾ ਲਿਆ ਹੈ। ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਕਮੇਟੀ ਦੇ ਉੱਚ ਅਧਿਕਾਰੀਆਂ ਤੋਂ ਅਸਤੀਫੇ ਦੀ ਮੰਗ ਕੀਤੀ ਹੈ।

ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਦੇ ਲਈ ਇਹ ਮੀਟਿੰਗ ਕਾਫ਼ੀ ਲੰਬਾ ਸਮਾਂ ਤੱਕ ਚੱਲੀ। ਮੀਟਿੰਗ ਵਿੱਚ ਬੁਲਾਰਿਆਂ ਨੇ ਵਿਚਾਰ ਰੱਖੇ ਅਤੇ ਬਾਅਦ ਵਿੱਚ ਮਤੇ ਪਾਸ ਕੀਤੇ। ਅਕਾਲ ਫੈਡਰੇਸ਼ਨ ਦੇ ਲੀਡਰ ਨਰੈਣ ਸਿੰਘ ਅਤੇ ਦਲ ਖਾਲਸਾ ਦੇ ਕੰਵਰਪਾਲ ਸਿੰਘ ਨੇ ਦੱਸਿਆ, ਕਿ ਪਾਸ ਕੀਤੇ ਮਤੇ ਲਾਗੂ ਕਰਵਾਉਣ ਲਈ 22 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਘਰ ਬਾਹਰ ਧਰਨਾ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ ਸਿੱਖ ਜਥੇਬੰਦੀਆਂ ਨੇ ਇਸ ਮੀਟਿੰਗ ਵਿੱਚ ਧਰਨਾ ਸਮਰਥਕਾਂ ਦੀ ਕੁੱਟਮਾਰ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੇ ਕਰਮਚਾਰੀਆਂ ਨੂੰ ਵੀ ਮੁਅੱਤਲ ਕਰਨ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਦੇ ਖਿਲਾਫ ਪੁਲੀਸ ਕੇਸ ਦਰਜ ਕਰਵਾਉਣ ਲਈ ਕਿਹਾ।

Share this Article
Leave a comment