ਵਿਸਾਖੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

TeamGlobalPunjab
1 Min Read

ਅੰਮ੍ਰਿਤਸਰ: ਵਿਸਾਖੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਤੇਜਾ ਸਿੰਘ ਸਮੁੰਦਰੀ ਹਾਲ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ 437 ਸ਼ਰਧਾਲੂਆਂ ਨੂੰ ਵੀਜ਼ਾ ਮਿਲੇ ਸਨ, ਜਦਕਿ ਪਾਕਿ ਜਾਣ ਵਾਲੇ ਜਥੇ ਦੀ ਕੇਂਦਰ ਸਰਕਾਰ ਨੂੰ ਭੇਜੀ ਗਈ ਲਿਸਟ ਵਿਚੋਂ 356 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਸਨ।

ਐੱਸਜੀਪੀਸੀ ਵਲੋਂ ਇਸ ਵਾਰ ਜਥੇ ਵਿੱਚ ਜਾਣ ਲਈ 793 ਸ਼ਰਧਾਲੂਆਂ ਦੇ ਨਾਮ ਭੇਜੇ ਗਏ ਸਨ। ਇਸ ‘ਚੋਂ 356 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਤੇ ਪਾਕਿਸਤਾਨ ਅੰਬੈਸੀ ਨੇ 437 ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਦਿੱਤਾ ਹੈ। ਨਾਮ ਕੱਟੇ ਜਾਣ ਕਾਰਨ ਸ਼ਰਧਾਲੂਆਂ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਲਈ ਵੱਧ ਤੋਂ ਵੱਧ ਵੀਜ਼ੇ ਜਾਰੀ ਕੀਤੇ ਜਾਣੇ ਚਾਹੀਦੇ ਹਨ।

ਪਾਕਿਸਤਾਨ ਜਾਣ ਵਾਲਾ ਜਥਾ ਵੱਖ-ਵੱਖ ਗੁਰੂਧਾਮਾਂ ਦੇ ਦਰਸ਼ਨ ਕਰਨ ਤੋਂ ਬਾਅਦ 22 ਅਪ੍ਰੈਲ ਨੂੰ ਭਾਰਤ ਪਰਤੇਗਾ।

Share this Article
Leave a comment