ਨਿਊਜ਼ ਡੈਸਕ: ਅਫਗਾਨਿਸਤਾਨ ਦੇ ਸਿੱਖ ਨਿਦਾਨ ਸਿੰਘ ਜਿਨ੍ਹਾਂ ਨੂੰ ਤਾਲਿਬਾਨ ਦੇ ਅੱਤਵਾਦੀਆਂ ਵੱਲੋਂ ਅਗਵਾ ਕਰ ਲਿਆ ਗਿਆ ਸੀ, ਉਨ੍ਹਾ ਨੂੰ ਬਚਾਅ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਨਿਦਾਨ ਸਿੰਘ ਨੂੰ ਲਗਭਗ ਇੱਕ ਮਹੀਨਾ ਪਹਿਲਾਂ ਪੂਰਬੀ ਅਫਗਾਨਿਸਤਾਨ ਦੇ ਪਕਤਿਕਾ (Paktika) ਸੂਬੇ ਤੋਂ ਗੁਰਦੁਆਰਾ ਸਾਹਿਬ ਤੋਂ ਚੁੱਕ ਲਿਆ ਗਿਆ ਸੀ।
#EXCLUSIVE: Afghan Sikh Nidan Singh who was kidnapped almost a month ago by Taliban backed elements in Afghanistan has now been rescued. Nidan in this video thanks Paktia Governor and Afghan Security Forces. He also thanks all friends of Sikh and Hindu community who helped. pic.twitter.com/Br26JeTTlr
— Aditya Raj Kaul (@AdityaRajKaul) July 18, 2020
55 ਸਾਲਾ ਨਿਦਾਨ ਸਿੰਘ ਅਫਗਾਨਿਸਤਾਨ ਦੇ ਹੀ ਨਾਗਰਿਕ ਹਨ ਅਤੇ ਹੁਣ ਉਹ ਆਪਣੇ ਪਰਿਵਾਰ ਨਾਲ ਦਿੱਲੀ ਰਹਿੰਦੇ ਹਨ। ਨਿਦਾਨ ਪਿਛਲੇ ਦਿਨੀਂ ਆਪਣੇ ਪਰਿਵਾਰ ਨਾਲ ਚਮਕਾਨੀ ਦੇ ਥਲਾ ਸ੍ਰੀ ਗੁਰੂ ਨਾਨਕ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਚ ਸੇਵਾ ਨਿਭਾਉਣ ਲਈ ਅਫਗਾਨਿਸਤਾਨ ਗਏ ਸਨ। ਜਿਸ ਦੌਰਾਨ ਉਨ੍ਹਾ ਨੂੰ ਚਾਰ ਹਥਿਆਰਬੰਦ ਵਿਅਕਤੀਆਂ ਨੇ ਕਥਿਤ ਤੌਰ ‘ਤੇ ਅਗਵਾ ਕਰ ਲਿਆ ਸੀ, ਜਿਸ ਤੋਂ ਬਾਅਦ ਉਸ ਬਾਰੇ ਕੋਈ ਜਾਣਕਾਰੀ ਨਹੀਂ ਸੀ।
ਨਿਦਾਨ ਸਿੰਘ ਦੇ ਪਰਿਵਾਰ ਨੇ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਉਨ੍ਹਾਂ ਦੀ ਰਿਹਾਈ ਵਿੱਚ ਸਹਾਇਤਾ ਦੀ ਮੰਗ ਕੀਤੀ ਸੀ।