ਨਿਊਯਾਰਕ: ਅਮਰੀਕਾ ਦੇ ਕੈਲੀਫੋਰਨੀਆ ‘ਚ 64 ਸਾਲਾ ਬਜ਼ੁਰਗ ਨੂੰ ਚਾਕੂ ਮਾਰ ਕੇ ਕਤਲ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਅਨੁਸਾਰ 21 ਸਾਲਾ ਐਨਥਨੀ ਕਰਿਟਰ ਦਾ ਹੀ ਇਸ ਕਤਲ ਪਿੱਛੇ ਹੱਥ ਹੈ। ਟਰੇਸੀ ਪੁਲਿਸ ਨੇ ਆਪਣੇ ਬਿਆਨ ‘ਚ ਕਿਹਾ ਹੈ ਕਿ ਮਾਮਲੇ ਦੀ ਜਾਂਚ ਕਰ ਰਹੇ ਅਧੀਕਾਰੀਆਂ ਨੇ ਅਦਾਲਤ ‘ਚ ਸੀਸੀਟੀਵੀ ਫੁਟੇਜ ਪੇਸ਼ ਕੀਤੀ ਸੀ ਜਿਸ ‘ਚ ਨੌਜਵਾਨ ਘਟਨਾ ਸਥਾਨ ਤੋਂ ਭੱਜਦਾ ਦਿਖਾਈ ਦੇ ਰਿਹਾ ਸੀ ਜਿਸ ਤੋਂ ਬਾਅਦ ਕਰਿਟਰ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਸੀ। ਇਸ ਤੋਂ ਬਾਅਦ ਸ਼ਨੀਵਾਰ ਨੂੰ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਤੇ ਉਸ ਦੇ ਘਰ ਦੀ ਵੀ ਤਲਾਸ਼ੀ ਲਈ ਗਈ।
ਦੱਸ ਦੇਈਏ ਬੀਤੀ 25 ਅਗਸਤ ਦੀ ਰਾਤ ਅਮਰੀਕਾ ਦੇ ਕੈਲੀਫੋਰਨੀਆ ਸੂਬੇ ‘ਚ 64 ਸਾਲਾ ਪਰਮਜੀਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਰਾਤ ਦੇ 9 ਕੁ ਵਜੇ ਟਰੇਸੀ ਦੇ ਪਾਰਕ ਵਿੱਚ ਸੈਰ ਕਰ ਰਹੇ ਸਨ ਤੇ ਕਿਸੇ ਨੇ ਉਨ੍ਹਾਂ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ।
ਮਿਲੀ ਜਾਣਕਾਰੀ ਮੁਤਾਬਕ ਪ੍ਰੀਤਮ ਸਿੰਘ 2016 ‘ਚ ਪੰਜਾਬ ਤੋਂ ਅਮਰੀਕਾ ਆ ਕੇ ਰਹਿ ਰਹੇ ਸਨ। ਉਹ ਆਪਣੇ ਪਿੱਛੇ ਦੋ ਬੱਚੇ ਤੇ ਤਿੰਨ ਪੋਤੇ-ਪੋਤੀਆਂ ਛੱਡ ਗਏ ਹਨ। ਪੁਲਿਸ ਨੇ ਸੀ. ਸੀ. ਟੀ.ਵੀ ਕੈਮਰਿਆਂ ਦੀ ਜਾਂਚ ਤੋਂ ਪਤਾ ਲਗਾਇਆ ਹੈ ਕਿ ਜਿਸ ਪਾਸੇ ਵੱਲ ਪ੍ਰੀਤਮ ਸਿੰਘ ਸੈਰ ਕਰ ਰਹੇ ਸਨ, ਉਸ ਪਾਸਿਓਂ ਇੱਕ ਗੋਰਾ ਭੱਜਦਾ ਦਿਖਾਈ ਦਿੱਤਾ ਹੈ।
ਸਮੂਹ ਭਾਈਚਾਰੇ ਵੱਲੋਂ ਇਸ ਨੂੰ ਨਸਲੀ ਹਮਲੇ ਵਜੋਂ ਵੇਖਿਆ ਜਾ ਰਿਹਾ ਹੈ। ਇਸ ਘਟਨਾ ਕਰਕੇ ਟਰੇਸੀ ਏਰੀਏ ਦਾ ਪੰਜਾਬੀ ਭਾਈਚਾਰਾ ਡੂੰਘੇ ਸਦਮੇ ‘ਚ ਹੈ ਬੀਤੇ ਦਿਨੀਂ ਉਨ੍ਹਾਂ ਵੱਲੋਂ ਕੈਂਡਲ ਮਾਰਚ ਕੱਢਿਆ ਗਿਆ। ਇਸ ਦੇ ਨਾਲ ਹੀ ਉੱਥੇ ਵੱਸਦੇ ਪੰਜਾਬੀਆਂ ਨੇ ਇਸ ਮਾਮਲੇ ‘ਤੇ ਐੱਫਬੀਆਈ ਤੋਂ ਜਾਂਚ ਦੀ ਮੰਗ ਕੀਤੀ।
ਉੱਥੇ ਹੀ ਦੂਜੇ ਪਾਸੇ ਪਰਮਜੀਤ ਸਿੰਘ ਦੇ ਪਰਿਵਾਰ ਨੇ ਇਸ ਮਾਮਲੇ ਸਬੰਧੀ ਜਾਣਕਾਰੀ ਦੇਣ ਵਾਲੇ ਨੂੰ 20,000 ਡਾਲਰ ਇਨਾਮ ਵੱਜੋਂ ਦੇਣ ਦਾ ਐਲਾਨ ਵੀ ਕੀਤਾ ਸੀ।
ਕੈਲੀਫੋਰਨੀਆ: 64 ਸਾਲਾ ਬਜ਼ੁਰਗ ਦਾ ਚਾਕੂ ਮਾਰ ਕੇ ਕਤਲ ਵਾਲਾ ਨੌਜਵਾਨ ਗ੍ਰਿਫਤਾਰ
Leave a Comment Leave a Comment