Breaking News

ਸ੍ਰੀ ਦਰਬਾਰ ਸਾਹਿਬ ਬਾਰੇ ਵਿਵਾਦਿਤ ਬਿਆਨ ਦੇਣ ਵਾਲੇ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੁਰਦਾਸਪੁਰ ‘ਚ ਸਿੱਖ ਜਥੇਬੰਦੀਆਂ ਨੇ ਘੇਰਿਆ SSP ਦਫ਼ਤਰ

ਗੁਰਦਾਸਪੁਰ :ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਵਲੋਂ ਬੀਤੇ ਦਿਨੀ ਦਿਤੇ ਇਤਰਾਜ਼ਯੋਗ ਬਿਆਨ ਦੇ ਵਿਰੋਧ ‘ਚ ਕੜੀ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈਕੇ ਅੱਜ ਗੁਰਦਾਸਪੁਰ ਐਸਐਸਪੀ ਦਫਤਰ ਦੇ ਬਾਹਰ ਵੱਖ-ਵੱਖ ਸਿੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਵੱਡੀ ਗਿਣਤੀ ‘ਚ ਇਕੱਠੇ ਹੋਏ ਹਨ।  ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ  ਨੇ ਸ੍ਰੀ ਦਰਬਾਰ ਸਾਹਿਬ ਬਾਰੇ ਦਿੱਤੇ ਵਿਵਾਦਿਤ ਬਿਆਨ ਨੂੰ ਲੈ ਕੇ ਸਿੱਖ ਜਥੇਬੰਦੀਆਂ  ਗੁੱਸੇ ਵਿੱਚ ਹਨ।

ਸਿੱਖ ਜਥੇਬੰਦੀਆਂ ਨੇ  ਸੋਨੀ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਐਸਐਸਪੀ ਦਫ਼ਤਰ ਗੁਰਦਾਸਪੁਰ ਦੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੀ ਮੰਗ ਹੈ ਕਿ ਜਦੋਂ ਤਕ ਸੋਨੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਨ੍ਹਾਂ ਵਲੋਂ ਧਰਨਾ ਜਾਰੀ ਰਹੇਗਾ।

ਇਸ ਦੌਰਾਨ ਐਸਐਸਪੀ ਦੀਪਕ ਹਿਲੋਰੀ ਨੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰ ਕੇ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਪਰ ਜਥੇਬੰਦੀਆਂ ਦੇ ਨੁਮਾਇੰਦੇ ਸੋਨੀ ਦੀ ਗ੍ਰਿਫ਼ਤਾਰੀ ਦੀ ਮੰਗ ’ਤੇ ਅੜੇ ਹੋਏ ਹਨ। ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਤੂਫ਼ਾਨ ਸਿੰਘ ਨੇ ਚੇਤਾਵਨੀ  ਦਿੱਤੀ ਹੈ ਕਿ ਜੇਕਰ ਸੋਨੀ ਨੂੰ ਤੁਰੰਤ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਬਦਰੂਦੀਨ ਅਜਮਲ ਨੇ ਹਿੰਦੂ ਕੁੜੀਆਂ ਬਾਰੇ ਦਿੱਤੇ ਬਿਆਨ ਲਈ ਮੰਗੀ ਮੁਆਫੀ

ਨਿਊਜ਼ ਡੈਸਕ: AIUDF ਦੇ ਮੁਖੀ ਤੇ ਅਸਾਮ ਤੋਂ ਸੰਸਦ ਮੈਂਬਰ ਬਦਰੂਦੀਨ ਅਜਮਲ ਹੁਣ ਹਿੰਦੂ ਕੁੜੀਆਂ …

Leave a Reply

Your email address will not be published. Required fields are marked *