ਉੱਤਰਾਖੰਡ: ਉੱਤਰਾਖੰਡ ਸਰਕਾਰ ਨੇ ਤੈਅ ਕੀਤਾ ਹੈ ਕਿ ਇਸ ਵਾਰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਵਾਸਤੇ ਫਿਲਹਾਲ 3500 ਸ਼ਰਧਾਲੂ ਹੀ ਪ੍ਰਤੀ ਦਿਨ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਵਾਸਤੇ ਜਾ ਸਕਣਗੇ। ਸ਼ਰਧਾਲੂਆਂ ਦੀ ਇਹ ਗਿਣਤੀ ਉੱਤਰਾਖੰਡ ਸਰਕਾਰ ਵੱਲੋਂ ਤੈਅ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਤੇ ਗੁਰਦੁਆਰਾ ਮੈਨੇਜਮੈਂਟ ਟਰੱਸਟ ਦੇ ਅਧਿਕਾਰੀਆਂ ਵੱਲੋਂ ਸਥਿਤੀ ਦਾ ਨਿਰੀਖਣ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਜ਼ਿਲ੍ਹਾ ਅਧਿਕਾਰੀ ਹਿਮਾਂਸ਼ੂ ਖੁਰਾਣਾ ਦੀ ਅਗਵਾਈ ਹੇਠ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਗੁਰਦੁਆਰਾ ਟਰੱਸਟ ਦੇ ਪ੍ਰਬੰਧਕਾਂ ਨੇ ਗੁਰਦੁਆਰਾ ਗੋਬਿੰਦ ਘਾਟ ਤੋਂ ਲੈ ਕੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੱਕ ਲਗਪਗ 19 ਕਿਲੋਮੀਟਰ ਲੰਬੇ ਪੈਦਲ ਮਾਰਗ ਦਾ ਨਿਰੀਖਣ ਕੀਤਾ ਸੀ, ਨਿਰੀਖਣ ਤੋਂ ਬਾਅਦ ਮੌਜੂਦਾ ਜ਼ਮੀਨੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਉਤਰਾਖੰਡ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਤੇ ਪ੍ਰਬੰਧਕਾਂ ਵੱਲੋਂ ਪ੍ਰਤੀ ਦਿਨ 3500 ਸ਼ਰਧਾਲੂਆਂ ਦੀ ਗਿਣਤੀ ਨਿਰਧਾਰਿਤ ਕੀਤੀ ਗਈ ਹੈ ਜੋ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦਰਸ਼ਨ ਕਰਨ ਵਾਸਤੇ ਜਾ ਸਕਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।