ਅਮਰੀਕਾ ‘ਚ ਸਿੱਖ ਟੈਕਸੀ ਡਰਾਈਵਰ ‘ਤੇ ਹਮਲਾ, ਵਿਦੇਸ਼ੀ ਵਿਭਾਗ ਦਾ ਆਇਆ ਵੱਡਾ ਬਿਆਨ

TeamGlobalPunjab
2 Min Read

ਨਿਊਯਾਰਕ: ਨਿਊਯਾਰਕ ’ਚ ਜੌਹਨ ਐਫ ਕੈਨੇਡੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬਾਹਰ ਇੱਕ ਅਣਪਛਾਤੇ ਵਿਅਕਤੀ ਨੇ ਭਾਰਤੀ ਮੂਲ ਦੇ ਸਿੱਖ ਟੈਕਸੀ ਡਰਾਈਵਰ ’ਤੇ ਹਮਲਾ ਕਰਦਿਆਂ ਉਸਦੀ ਦਸਤਾਰ ਉਤਾਰ ਦਿੱਤੀ ਅਤੇ ਉਸ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਦੀ ਵਰਤੋ ਕੀਤੀ।

ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ ਗਈ ਇਕ ਵੀਡੀਓ ਵਿਚ ਇਹ ਘਟਨਾ ਸਾਹਮਣੇ ਆਈ ਹੈ। ਇਹ ਅਮਰੀਕਾ ’ਚ ਨਸਲੀ ਨਫ਼ਰਤ ਨਾਲ ਪ੍ਰੇਰਿਤ ਅਪਰਾਧ ਦਾ ਇਕ ਹੋਰ ਸ਼ੱਕੀ ਮਾਮਲਾ ਹੈ। ਨਵਜੋਤ ਪਾਲ ਕੌਰ ਨੇ ਟਵਿਟਰ ’ਤੇ 4 ਜਨਵਰੀ ਨੂੰ 26 ਸਕਿੰਟਾਂ ਦੀ ਇਕ ਵੀਡੀਓ ਅਪਲੋਡ ਕੀਤੀ ਸੀ, ਜਿਸ ਵਿਚ ਇਕ ਵਿਅਕਤੀ ਹਵਾਈ ਅੱਡੇ ਦੇ ਬਾਹਰ ਇਕ ਸਿੱਖ ਟੈਕਸੀ ਡਰਾਈਵਰ ’ਤੇ ਹਮਲਾ ਕਰਦਾ ਦਿਖਾਈ ਦੇ ਰਿਹਾ ਹੈ। ਕੌਰ ਨੇ ਦੱਸਿਆ ਕਿ ਹਵਾਈ ਅੱਡੇ ’ਤੇ ਖੜ੍ਹੇ ਇਕ ਹੋਰ ਵਿਅਕਤੀ ਨੇ ਇਹ ਵੀਡੀਓ ਰਿਕਾਰਡ ਕੀਤੀ ਸੀ। ਇਹ ਵੀਡੀਓ ਕਿਸ ਤਾਰੀਖ਼ ਦੀ ਹੈ, ਇਸ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ।


ਵੀਡੀਓ ਵਿਚ ਵਿਅਕਤੀ ਨੂੰ ਪੀੜਤ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਦੇ ਦੇਖਿਆ ਜਾ ਸਕਦਾ ਹੈ। ਉਹ ਵੀਡੀਓ ਵਿਚ ਸਿੱਖ ਵਿਅਕਤੀ ਨੂੰ ਵਾਰ-ਵਾਰ ਕੁੱਟਦਾ ਅਤੇ ਮੁੱਕੇ ਮਾਰਦਾ ਦਿਖਾਈ ਦੇ ਰਿਹਾ ਹੈ। ਵੀਡੀਓ ਵਿਚ ਦਿਖਾਈ ਦੇ ਰਿਹਾ ਹੈ ਕਿ ਉਸ ਨੇ ਸਿੱਖ ਦੀ ਦਸਤਾਰ ਵੀ ਉਤਾਰ ਦਿੱਤੀ।

ਇਸ ਮਾਮਲੇ ਵਿੱਚ ਅਮਰੀਕੀ ਵਿਦੇਸ਼ ਵਿਭਾਗ ਨੇ ਬਿਆਨ ਜਾਰੀ ਕੀਤਾ ਹੈ। ਵਿਦੇਸ਼ ਮੰਤਰਾਲੇ ਦੇ ਦੱਖਣੀ ਅਤੇ ਮੱਧ ਏਸ਼ੀਆ ਮਾਮਲਿਆਂ ਦੇ ਬਿਊਰੋ ਦੁਆਰਾ ਟਵੀਟ ਕੀਤਾ ਗਿਆ ਹੈ ਕਿ ਉਹ “ਸਿੱਖ ਕੈਬ ਡਰਾਈਵਰ ‘ਤੇ ਹੋਏ ਹਮਲੇ ਤੋਂ ਪਰੇਸ਼ਾਨ ਹਨ”।

ਵਿਦੇਸ਼ ਮੰਤਰਾਲੇ ਨੇ ਲਿਖਿਆ, “ਸਾਡੀ ਵਿਭਿੰਨਤਾ ਅਮਰੀਕਾ ਨੂੰ ਮਜ਼ਬੂਤ ਬਣਾਉਂਦੀ ਹੈ ਅਤੇ ਅਸੀਂ ਕਿਸੇ ਵੀ ਕਿਸਮ ਦੀ ਨਫ਼ਰਤੀ ਹਿੰਸਾ ਦੀ ਨਿੰਦਾ ਕਰਦੇ ਹਾਂ।”

Share This Article
Leave a Comment