ਅਮਰੀਕਾ ‘ਚ ਸਿੱਖ ਡਰਾਈਵਰ ‘ਤੇ ਹੋਇਆ ਨਸਲੀ ਹਮਲਾ

TeamGlobalPunjab
1 Min Read

ਵਾਸ਼ਿੰਗਟਨ : ਅਮਰੀਕਾ ‘ਚ ਇੱਕ ਸਿੱਖ ਉਬਰ ਡਰਾਈਵਰ ‘ਤੇ ਯਾਤਰੀ ਵੱਲੋਂ ਹਮਲਾ ਕਰਨ ਦੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ 5 ਦਸੰਬਰ ਨੂੰ ਵਾਸ਼ਿੰਗਟਨ ਦੇ ਸ਼ਹਿਰ ਬੇਲਿੰਘਮ (Bellingham) ਵਿੱਚ ਵਾਪਰੀ । ਦਾਅਵਾ ਕੀਤਾ ਜਾ ਰਿਹਾ ਹੈ ਕਿ ਜਦੋਂ ਸਿੱਖ ਡਰਾਈਵਰ ਗ੍ਰਿਫਿਨ ਲੇਵੀ ਸਾਇਰਜ਼ ਨਾਮ ਦੇ ਯਾਤਰੀ ਨੂੰ ਲੈ ਕੇ ਜਾ ਰਿਹਾ ਸੀ ਤਾਂ ਉਸ ਨੇ ਡਰਾਈਵਰ ‘ਤੇ ਜਾਨਲੇਵਾ ਹਮਲਾ ਕੀਤਾ।

ਰਿਪੋਰਟਾਂ ਅਨੁਸਾਰ 22 ਸਾਲਾ ਹਮਲਾਵਰ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ। ਪੀੜਤ ਸਿੱਖ ਡਰਾਈਵਰ ਨੇ ਪੁਲਿਸ ਨੂੰ ਦੱਸਿਆ ਕਿ ਸਾਇਰਜ਼ ਨੇ ਕੁਝ ਖਰੀਦਦਾਰੀ ਕਰਨ ਲਈ ਕੈਬ ਬੁੱਕ ਕੀਤੀ ਸੀ। ਜਦੋਂ ਉਹ ਆਪਣਾ ਕੰਮ ਨਿਪਟਾ ਕੇ ਵਾਪਸ ਆਇਆ ਤਾਂ ਉਸ ਨੇ ਡਰਾਈਵਰ ਨਾਲ ਬਦਸਲੂਕੀ ਕੀਤੀ ਤੇ ਗਲਾ ਵੀ ਫੜ ਲਿਆ। ਡਰਾਈਵਰ ਨੇ ਦੱਸਿਆ ਕਿ ਯਾਤਰੀ ਨੇ ਉਸ ਨੂੰ ਨਸਲੀ ਟਿੱਪਣੀਆਂ ਵੀ ਕੀਤੀਆਂ ਤੇ ਉਸ ਲਈ ਭੱਦੀ ਸ਼ਬਦਾਵਲੀ ਵਰਤੀ।

- Advertisement -

ਡਰਾਈਵਰ ਨੇ ਕਿਸੇ ਤਰ੍ਹਾਂ ਉੱਥੋਂ ਭੱਜ ਕੇ 911 ਨੰਬਰ ਤੇ ਪੁਲਿਸ ਨੂੰ ਕਾਲ ਕਰਕੇ ਸ਼ਿਕਾਇਤ ਕੀਤੀ ਤੇ ਪੁਲਿਸ ਨੇ ਯਾਤਰੀ ਨੂੰ ਗ੍ਰਿਫਤਾਰ ਕਰ ਲਿਆ ਪਰ ਅਗਲੇ  ਹੀ ਦਿਨ 13,000 ਡਾਲਰ ਦੇ ਜ਼ਮਾਨਤੀ ਮੁਚੱਲਕੇ ’ਤੇ ਉਸ ਨੂੰ ਰਿਹਾਅ ਕਰ ਦਿੱਤਾ ਗਿਆ।

Share this Article
Leave a comment