ਅੰਮ੍ਰਿਤਸਰ: ਦੇਸ਼ ਦੀ ਰਾਜਧਾਨੀ ਦਿੱਲੀ ਅੰਦਰ ਚਲ ਰਿਹਾ ਕਿਸਾਨ ਸੰਘਰਸ਼ ਅੱਜ ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਇਸੇ ਦਰਮਿਆਨ ਕਈ ਥਾਵਾਂ ‘ਤੇ ਪੁਲਿਸ ਪ੍ਰਸ਼ਾਸਨ ਵਲੋਂ ਸਖਤੀ ਦਿਖਾਉਂਦਿਆਂ ਪਰਚੇ ਵੀ ਦਰਜ ਕੀਤੇ ਗਏ ਹਨ। ਜਿਸ ਖਿਲਾਫ ਅਜ ਅੰਮ੍ਰਿਤਸਰ ਸਾਹਿਬ ਵਿਖੇ ਸਿੱਖ ਯੂਥ ਪਾਵਰ ਆਫ ਪੰਜਾਬ ਜਥੇਬੰਦੀ ਵਲੋਂ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਜਾਣ ਬੁੱਝ ਕੇ ਕਿਸਾਨਾਂ ਖਿਲਾਫ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ। ਜਥੇਬੰਦੀ ਆਗੂਆਂ ਨੇ ਬੋਲਦਿਆਂ ਕਿਹਾ ਕਿ ਕਿਸੇ ਵੀ ਹਾਲਤ ਵਿਚ ਕਿਸਾਨੀ ਅੰਦੋਲਨ ਨੂੰ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ ।
ਜਿਕਰ ਏ ਖਾਸ ਹੈ ਕਿ ਬੀਤੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਵਲੋਂ ਵਿਸ਼ੇਸ਼ ਬੈਠਕ ਵੀ ਕੀਤੀ ਗਈ ਹੈ ਜਿਸ ਦੌਰਾਨ ਸੰਘਰਸ਼ ਨੂੰ ਤੇਜ਼ ਕਰਨ ਲਈ ਕਈ ਅਹਿਮ ਫੈਸਲੇ ਲਏ ਗਏ ਹਨ। ਆਉਣ ਵਾਲੇ ਦਿਨਾਂ ਵਿਚ ਕਿਸਾਨ ਮੋਰਚੇ ਵਲੋਂ ਕਈ ਸਮਾਗਮ ਵੀ ਉਲੀਕੇ ਗਏ ਹਨ। ਜਿਸ ਤਹਿਤ 23 ਫਰਵਰੀ ਨੂੰ ਪਗੜੀ ਸੰਭਾਲ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਇਸ ਤਰ੍ਹਾਂ ਕਿਸਾਨ ਆਗੂਆਂ ਵਲੋਂ ਆਪਣੇ ਹੋਰ ਵੀ ਵਿਸ਼ੇਸ਼ ਪ੍ਰੋਗਰਾਮਾਂ ਦਾ ਐਲਾਨ ਕੀਤਾ ਗਿਆ ਹੈ।