ਸਿੱਖ ਧਰਮ ਨੂੰ ਰਜਿਸਟਰ ਕਰਨ ਵਾਲਾ ਯੂਰਪ ਦਾ ਪਹਿਲਾ ਦੇਸ਼ ਬਣਿਆ ਆਸਟਰੀਆ

TeamGlobalPunjab
1 Min Read

ਮਿਲਾਨ: ਵਿਸ਼ਵ ਭਰ ਵਿਚ ਵਸਦੇ ਸਿੱਖ ਭਾਈਚਾਰੇ ਲਈ ਇਕ ਬਹੁਤ ਹੀ ਵੱਡੀ ਖੁਸ਼ੀ ਵਾਲੀ ਖ਼ਬਰ ਆਈ ਹੈ ਯੂਰਪ ਦਾ ਦੇਸ਼ ਆਸਟਰੀਆ ਵਿਸ਼ਵ ਭਰ ‘ਚ ਸਿੱਖ ਧਰਮ ਨੂੰ ਰਜਿਸਟਰਡ ਕਰਨ ਵਾਲਾ ਪਹਿਲਾ ਦੇਸ਼ ਬਣ ਗਿਆ ਹੈ। ਸਿੱਖ ਨੌਜਵਾਨ ਸਭਾ ਨੇ ਆਸਟਰੀਆ ‘ਚ ਸਿੱਖ ਧਰਮ ਨੂੰ ਰਜਿਸਟਰਡ ਕਰਵਾਉਣ ਲਈ ਨਵੰਬਰ 2019 ਤੋਂ ਕਾਰਵਾਈ ਸ਼ੁਰੂ ਕੀਤੀ ਸੀ। ਜਿਸ ਤੋਂ ਲਗਭਗ ਸਾਲ ਬਾਅਦ 17 ਦਸੰਬਰ 2020 ਨੂੰ ਉਨ੍ਹਾਂ ਨੂੰ ਸਿੱਖ ਧਰਮ ਦੇ ਆਸਟਰੀਆ ‘ਚ ਰਜਿਸਟਰਡ ਹੋਣ ਦਾ ਸਰਟੀਫਿਕੇਟ ਮਿਲ ਗਿਆ।

ਜ਼ਿਕਰਯੋਗ ਹੈ 23 ਦਸੰਬਰ 2020 ਤੋਂ ਆਸਟਰੀਆ ‘ਚ ਜਨਮ ਲੈਣ ਵਾਲੇ ਸਿੱਖ ਭਾਈਚਾਰੇ ਦੇ ਬੱਚੇ ਦੇ ਜਨਮ ਸਰਟੀਫਿਕੇਟ ‘ਚ ਉਸ ਦਾ ਧਰਮ ਸਿੱਖ ਲਿਖਵਾਉਣ ਦੀ ਕਾਰਵਾਈ ਸ਼ੁਰੂ ਹੋ ਗਈ ਹੈ।

ਇਸ ਇਤਿਹਾਸਕ ਕਾਰਵਾਈ ਨਾਲ ਆਸਟਰੀਆ ਯੂਰਪ ਦਾ ਪਹਿਲਾ ਅਜਿਹਾ ਦੇਸ਼ ਬਣਿਆ ਹੈ ਜਿੱਥੇ ਕਿ ਸਿੱਖ ਧਰਮ ਰਜਿਸਟਰਡ ਹੋਇਆ ਹੈ ਤੇ ਉਹ ਵੀ ਇੰਨੇ ਘੱਟ ਸਮੇਂ ‘ਚ ਜਦਕਿ ਯੂਰਪ ਦੇ ਕਈ ਹੋਰ ਦੇਸ਼ਾਂ ਵਿਚ ਪਿਛਲੇ ਦੋ ਦਹਾਕਿਆਂ ਤੋਂ ਸਿੱਖ ਆਗੂ ਸਿੱਖ ਧਰਮ ਰਜਿਸਟਰਡ ਕਰਵਾਉਣ ਲਈ ਯਤਨਸ਼ੀਲ ਹਨ।

Share this Article
Leave a comment