ਬੰਦੀ ਸਿੰਘਾਂ ਦੀ ਰਿਹਾਈ ਲਈ ਕੈਨੇਡਾ ’ਚ ਪ੍ਰਦਰਸ਼ਨ

TeamGlobalPunjab
2 Min Read

ਵੈਨਕੁਵਰ : ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਭਾਰਤ ਦੀਆਂ ਜੇਲ੍ਹਾਂ ‘ਚ ਬੰਦ ਸਿੰਘਾਂ ਦੀ ਰਿਹਾਈ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਪੰਜਾਬ ਤੋਂ ਬਾਅਦ ਹੁਣ ਵਿਦੇਸ਼ਾਂ ‘ਚ ਵੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਆਵਾਜ਼ ਚੁੱਕੀ ਜਾ ਰਹੀ ਹੈ। ਇਸੇ ਤਹਿਤ ਕੈਨੇਡਾ ’ਚ ਸਿੱਖਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।

ਕੈਨੇਡਾ ਦੇ ਵੈਨਕੁਵਰ ’ਚ ਭਾਰਤੀ ਕੌਂਸਲੇਟ ਦੇ ਬਾਹਰ ਸਿੱਖਾਂ ਨੇ ਇਸ ਮੁੱਦੇ ਨੂੰ ਲੈ ਕੇ ਭਾਰਤ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ, ਜਿਥੇ ਉਨ੍ਹਾਂ ਨੇ ਭਾਰਤ ਦੀਆਂ ਜੇਲ੍ਹਾਂ ‘ਚ ਬੰਦ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ।

ਇਸ ਦੌਰਾਨ ਸਿੱਖ ਪ੍ਰੈਸ ਐਸੋਸੀਏਸ਼ਨ ਵਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਭਾਰਤ ਵਿੱਚ ਅਣਗਿਣਤ ਸਿੰਘਾਂ ਨੂੰ ਵਿਵਾਦਤ ਕਾਨੂੰਨਾਂ ਤਹਿਤ ਕੈਦ ਕੀਤਾ ਗਿਆ ਹੈ। ਸਿੱਖ ਪ੍ਰੈਸ ਐਸੋਸੀਏਸ਼ਨ ਨੇ ਇਨ੍ਹਾਂ ਨੂੰ ਕਾਲੇ ਕਾਨੂੰਨ ਦੱਸਦੇ ਹੋਏ ਕਿਹਾ ਕਿ ਮਨੁੱਖੀ ਅਧਿਕਾਰ ਸਮੂਹ ਇਨ੍ਹਾਂ ਦੀ ਲੰਬੇ ਸਮੇਂ ਤੋਂ ਆਲੋਚਨਾ ਕਰਦੇ ਆ ਰਹੇ ਹਨ।

- Advertisement -

ਬੰਦੀ ਸਿੰਘਾਂ ‘ਚ ਜਗਤਾਰ ਸਿੰਘ ਜੌਹਲ ਦੀ ਗੱਲ ਕਰਦੇ ਹੋਏ ਦੱਸਿਆ ਗਿਆ ਕਿ ਜੌਹਲ ਯੂਕੇ ਦਾ ਨਾਗਰਿਕ ਸੀ, ਜਦੋਂ ਉਹ ਆਪਣੇ ਵਿਆਹ ਲਈ ਭਾਰਤ ਗਿਆ ਸੀ। ਜਦੋਂ ਉਹ ਆਪਣੀ ਪਤਨੀ ਨਾਲ ਬਾਜ਼ਾਰ ਵਿੱਚ ਸੀ ਤਾਂ ਇਸ ਦੌਰਾਨ ਉਸ ਨੂੰ ਧੱਕੇ ਨਾਲ ਉਸ ਨੂੰ ਇਕ ਵੈਨ ਵਿੱਚ ਬਿਠਾ ਕੇ ਲਿਜਾਇਆ ਗਿਆ ਤੇ ਬਾਅਦ ‘ਚ ਤਸ਼ੱਦਦ ਢਾਹੁੰਦੇ ਹੋਏ ਉਸ ‘ਤੇ ਇਕ ਕਤਲ ਦੇ ਦੋਸ਼ ਲਾ ਦਿੱਤੇ ਗਏ, ਪਰ ਇਹ ਦੋਸ਼ ਹੁਣ ਤੱਕ ਕੋਰਟ ਵਿੱਚ ਸਾਬਤ ਨਹੀਂ ਹੋ ਸਕੇ। ਇਸੇ ਤਰਾਂ ਹੋਰ ਵੀ ਬਹੁਤ ਸਾਰੇ ਸਿੰਘ ਨੇ ਜਿਨਾਂ ਨੂੰ ਝੂਠੇ ਕੇਸ ਵਿੱਚ ਫਸਾ ਕੇ ਜੇਲਾਂ ਵਿੱਚ ਡੱਕ ਦਿੱਤਾ ਗਿਆ ਸੀ।

Share this Article
Leave a comment