ਪੇਸ਼ਾਵਰ ਹਾਈਕੋਰਟ ਦਾ ਵਿਵਾਦਤ ਫੈਸਲਾ, ‘ਸ੍ਰੀ ਸਾਹਿਬ’ ਰੱਖਣ ਲਈ ਲੈਣਾ ਪਵੇਗਾ ਲਾਇਸੈਂਸ

TeamGlobalPunjab
1 Min Read

ਨਿਊਜ਼ ਡੈਸਕ: ਪਾਕਿਸਤਾਨ ਦੇ ਖੈਬਰ-ਪਖਤੂਨਖਵਾ ਸੂਬੇ ਵਿੱਚ ਪੇਸ਼ਾਵਰ ਹਾਈ ਕੋਰਟ ਨੇ ਸਿੱਖ ਭਾਈਚਾਰੇ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਵਿਵਾਦਪੂਰਨ ਫੈਸਲਾ ਸੁਣਾਇਆ ਹੈ। ਜਿਸ ਵਿੱਚ ਅਦਾਲਤ ਨੇ ਸਿੱਖਾਂ ਨੂੰ ਆਪਣੇ ਨਾਲ ‘ਸ੍ਰੀ ਸਾਹਿਬ’ ਰੱਖਣ ਲਈ ਲਾਇਸੈਂਸ ਜਾਰੀ ਕਰਨ ਦਾ ਹੁਕਮ ਦਿੱਤਾ ਹੈ।

ਹਾਈ ਕੋਰਟ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਹਥਿਆਰ ਨੀਤੀ ਤਹਿਤ ਲਾਇਸੈਂਸ ਦੇ ਨਾਲ ਹੀ ਤਲਵਾਰ ਰੱਖਣ ਦੀ ਇਜਾਜ਼ਤ ਹੈ। ਜਿਸ ਕਾਰਨ ਸਿੱਖਾਂ ਨੂੰ ਵੀ ਇਸ ਦੀ ਪਾਲਣਾ ਕਰਨੀ ਪਵੇਗੀ। ਅਦਾਲਤ ਨੇ ਹੁਕਮ ਦਿੱਤੇ ਹਨ ਕਿ ‘ਸ੍ਰੀ ਸਾਹਿਬ’ ਲਈ ਲਾਇਸੈਂਸ ਜਾਰੀ ਕੀਤਾ ਜਾਵੇ।

ਇੱਕ ਰਿਪੋਰਟ ਅਨੁਸਾਰ ਪੇਸ਼ਾਵਰ ਦੇ ਸਿੱਖ ਭਾਈਚਾਰੇ ਵੱਲੋਂ ਅਕਤੂਬਰ 2020 ਵਿੱਚ ਪਾਕਿਸਤਾਨ ਦੇ ਚਾਰ ਰਾਜਾਂ ਦੀਆਂ ਉੱਚ ਅਦਾਲਤਾਂ ਵਿੱਚ ਇੱਕ ਪਟੀਸ਼ਨ ਦਾਇਰ ਕਰ ਕੇ ਸਾਰੀਆਂ ਸਰਕਾਰੀ ਥਾਵਾਂ ‘ਤੇ ਕਿਰਪਾਨ ਨਾਲ ਰੱਖਣ ਦੀ ਇਜਾਜ਼ਤ ਮੰਗੀ ਗਈ ਸੀ।

ਇਸ ਮਾਮਲੇ ਵਿੱਚ ਸਿੱਖਾਂ ਦਾ ਕਹਿਣਾ ਹੈ ਕਿ ‘ਸ੍ਰੀ ਸਾਹਿਬ’ ਉਨ੍ਹਾਂ ਦੇ ਧਰਮ ਦਾ ਹਿੱਸਾ ਹੈ ਅਤੇ ਉਸ ਨੂੰ ਹਥਿਆਰਾਂ ਨਾਲ ਜੋੜ ਕੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਉਨ੍ਹਾਂ ਕਿਹਾ ਕਿ ਲਾਇਸੈਂਸ ਪਰਮਿਟ ਜਾਰੀ ਕਰਨ ਦੀ ਫੀਸ ਵੀ ਅਦਾ ਕਰਨੀ ਪਵੇਗੀ। ਇਸ ਮਾਮਲੇ ਵਿੱਚ ਸਿੱਖ ਭਾਈਚਾਰੇ ਵੱਲੋਂ ਸੁਪਰੀਮ ਕੋਰਟ ਦੇ ਇਸ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਗਈ ਹੈ।

- Advertisement -

Share this Article
Leave a comment