ਕਾਬੁਲ ਦੇ ਗੁਰੂ ਘਰ ‘ਚ ਸ਼ਰਨ ਲੈ ਕੇ ਬੈਠੇ ਸਿੱਖਾਂ ਨੇ ਅਮਰੀਕਾ ਤੇ ਕੈਨੇਡਾ ਦੀਆਂ ਸਰਕਾਰਾਂ ਨੂੰ ਕੀਤੀ ਮਦਦ ਦੀ ਅਪੀਲ

TeamGlobalPunjab
1 Min Read

ਨਿਊਜ਼ ਡੈਸਕ: ਕਾਬੁਲ ਦੇ ਇੱਕ ਗੁਰੂ ਘਰ ‘ਚ ਸ਼ਰਨ ਲੈ ਕੇ ਬੈਠੇ ਲਗਭਗ 300 ਸਿੱਖਾਂ ਨੇ ਮਦਦ ਦੀ ਗੁਹਾਰ ਲਗਾਈ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਤਾਲਿਬਾਨ ਦੇ ਕਬਜ਼ੇ ਵਾਲੇ ਅਫ਼ਗਾਨਿਸਤਾਨ ਤੋਂ ਸੁਰੱਖਿਅਤ ਬਾਹਰ ਕੱਢਿਆ ਜਾਵੇ। ਸਿੱਖਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕਰ ਕੇ ਅਮਰੀਕਾ ਤੇ ਕੈਨੇਡਾ ਦੀਆਂ ਸਰਕਾਰਾਂ ਨੂੰ ਉਨ੍ਹਾਂ ਨੂੰ ਬਚਾਉਣ ਦੀ ਅਪੀਲ ਕੀਤੀ ਹੈ।

ਸਿੱਖਾਂ ਨੇ ਹੱਥ ਜੋੜ ਕੇ ਕਿਹਾ, ‘ਤਾਲਿਬਾਨ ਕਾਰਨ ਕਾਬੁਲ ਦੀ ਸਥਿਤੀ ਬਹੁਤ ਨਾਜ਼ੁਕ ਹੈ। ਅਸੀਂ ਅਪੀਲ ਕਰਦੇ ਹਾਂ ਕਿ ਅਮਰੀਕਾ ਤੇ ਕੈਨੇਡਾ ‘ਚ ਸਿੱਖ ਸੰਗਠਨ ਸਾਨੂੰ ਇੱਥੋਂ ਲੈ ਕੇ ਜਾਣ ਦਾ ਪ੍ਰਬੰਧ ਕਰਨ।’ ਹਾਲਾਂਕਿ ਤਾਲਿਬਾਨ ਆਗੂਆਂ ਨੇ ਸਿੱਖਾਂ ਅਤੇ ਹੋਰ ਧਾਰਮਿਕ ਘੱਟ ਗਿਣਤੀਆਂ ਨੂੰ ਉਨ੍ਹਾਂ ਦੀ ਸੁਰੱਖਿਆ ਦਾ ਭਰੋਸਾ ਵੀ ਦਿੱਤਾ ਹੈ।

ਇੱਕ ਰਿਪੋਰਟ ਮੁਤਾਬਕ ਕਾਬੁਲ ਦੇ ਇੱਕ ਗੁਰਦੁਆਰੇ ਵਿੱਚ ਸ਼ਰਨ ਲੈ ਕੇ ਬੈਠੇ ਇੱਕ ਸਿੱਖ ਨੇ ਦੱਸਿਆ ਕਿ ਤਾਲਿਬਾਨ ਲੜਾਕੇ ਗੁਰੂ ਘਰ ਦੇ ਬਾਹਰ ਲਗਾਤਾਰ ਗਸ਼ਤ ਕਰ ਰਹੇ ਹਨ ਅਤੇ ਉਨ੍ਹਾਂ ‘ਤੇ ਨਜ਼ਰ ਰੱਖ ਹਨ। ਉਨ੍ਹਾਂ ਨੇ ਦੱਸਿਆ ਕਿ ਤਾਲਿਬਾਨ ਦਾ ਇੱਕ ਗਰੁੱਪ ਇੱਥੇ ਆਇਆ ਤੇ ਉਨ੍ਹਾਂ ਨੇ ਕਿਹਾ ਕਿ ਉਹ ਗੁਰਦੁਆਰੇ ਨੂੰ ਨੁਕਸਾਨ ਨਹੀਂ ਪਹੁੰਚਾਉਣਗੇ, ਪਰ ਇਹ ਨਹੀਂ ਕਿਹਾ ਜਾ ਸਕਦਾ ਕਿ ਜਦੋਂ ਉਨ੍ਹਾਂ ਦੇ ਕਾਨੂੰਨ ਲਾਗੂ ਹੋਣਗੇ ਤਾਂ ਕੀ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਅਸੀਂ ਤਾਲਿਬਾਨ ਸਰਕਾਰ ‘ਤੇ ਭਰੋਸਾ ਨਹੀਂ ਕਰ ਸਕਦੇ।

- Advertisement -

Share this Article
Leave a comment