ਲੁਧਿਆਣਾ: ਸਤਲੁਜ ਯਮੁਨਾ ਲਿੰਕ ਨਹਿਰ ਵਿਵਾਦ ਮਾਮਲੇ ‘ਤੇ ਪੰਜਾਬ ਦੇ ਸਾਰੇ ਲੀਡਰ ਇੱਕ ਪਾਸੇ ਹੋ ਗਏ ਹਨ। ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ SYL ਨਿਰਮਾਣ ਨੂੰ ਪੰਜਾਬ ਦੇ ਅਧਿਕਾਰਾਂ ਦਾ ਘਾਣ ਦੱਸਿਆ।
ਸਿਮਰਜੀਤ ਸਿੰਘ ਬੈਂਸ ਨੇ ਮੰਗ ਕੀਤੀ ਹੈ, ਕਿ ਸਰਕਾਰ ਪੰਜਾਬ ਵਿਧਾਨ ਸਭਾ ਦੇ ਵਿੱਚ ਇੱਕ ਮਤਾ ਲੈ ਕੇ ਆਵੇ ਤਾਂ ਜੋ ਨਹਿਰ ਨਿਰਮਾਣ ਨੂੰ ਲੈ ਕੇ 1966 ‘ਚ ਬਣਾਏ ਗਏ ਐਕਟ ਅਤੇ ਆਰਡੀਨੈੱਸ ਨੂੰ ਰੱਦ ਕੀਤਾ ਜਾ ਸਕੇ।
ਸਿਮਰਜੀਤ ਬੈਂਸ ਨੇ ਕਿਹਾ ਕਿ ਪੰਜਾਬ ਦੇ ਵਿੱਚ ਪਹਿਲਾਂ ਹੀ ਪਾਕਿਸਤਾਨ ਦੀ ਵੰਡ ਤੋਂ ਬਾਅਦ 2 ਦਰਿਆ ਹੀ ਬਚੇ ਹਨ ਅਤੇ ਜਿਨ੍ਹਾਂ ‘ਚੋਂ ਰਾਜਸਥਾਨ ਅਤੇ ਦਿੱਲੀ ਨੂੰ ਪਹਿਲਾਂ ਹੀ ਪਾਣੀ ਦਿੱਤਾ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਹਰਿਆਣੇ ਨੂੰ ਦੇਣ ਲਈ ਪੰਜਾਬ ਦੇ ਕੋਲ ਵਾਧੂ ਪਾਣੀ ਨਹੀਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਪੰਜਾਬ ਦੇ ਅਧਿਕਾਰਾਂ ਦਾ ਘਾਣ ਕੀਤਾ ਜਾਂਦਾ ਰਿਹਾ ਹੈ।